ਸਲੋਕੁ ਮਃ ੧ ॥
Shalok, First Mehl:
ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥
(ਲੋਕਾਂ ਉੱਤੇ) ਤਰਸ ਦੀ ਮਸੀਤ (ਬਣਾਓ), ਸ਼ਰਧਾ ਨੂੰ ਮੁਸੱਲਾ ਤੇ ਹੱਕ ਦੀ ਕਮਾਈ ਨੂੰ ਕੁਰਾਨ (ਬਣਾਓ) ।
Let mercy be your mosque, faith your prayer-mat, and honest living your Koran.
ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥
ਵਿਕਾਰ ਕਰਨ ਵਲੋਂ ਝੱਕਣਾ—ਇਹ ਸੁੰਨਤ ਹੋਵੇ, ਚੰਗਾ ਸੁਭਾਉ ਰੋਜ਼ਾ ਬਣੇ । ਇਸ ਤਰ੍ਹਾਂ (ਹੇ ਭਾਈ !) ਮੁਸਲਮਾਨ ਬਣ ।
Make modesty your circumcision, and good conduct your fast. In this way, you shall be a true Muslim.
ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥
ਉੱਚਾ ਆਚਰਣ ਕਾਬਾ ਹੋਵੇ, ਅੰਦਰੋਂ ਬਾਹਰੋਂ ਇਕੋ ਜਿਹੇ ਰਹਿਣਾ—ਪੀਰ ਹੋਵੇ, ਨੇਕ ਅਮਲਾਂ ਦੀ ਨਿਮਾਜ਼ ਤੇ ਕਲਮਾ ਬਣੇ ।
Let good conduct be your Kaabaa, Truth your spiritual guide, and the karma of good deeds your prayer and chant.
ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥
ਜੋ ਗੱਲ ਉਸ ਰੱਬ ਨੂੰ ਭਾਵੇ ਉਹੀ (ਸਿਰ ਮੱਥੇ ਤੇ ਮੰਨਣੀ, ਇਹ) ਤਸਬੀ ਹੋਵੇ । ਹੇ ਨਾਨਕ ! (ਅਜਿਹੇ ਮੁਸਲਮਾਨ ਦੀ ਰੱਬ) ਲਾਜ ਰੱਖਦਾ ਹੈ ।੧।
Let your rosary be that which is pleasing to His Will. O Nanak, God shall preserve your honor. ||1||