ਮਾਰੂ ਸੋਲਹੇ ਮਹਲਾ ੫
Maaroo, Solhas, Fifth Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਤੂ ਸਾਹਿਬੁ ਹਉ ਸੇਵਕੁ ਕੀਤਾ ॥
ਹੇ ਪ੍ਰਭੂ! ਤੂੰ (ਮੇਰਾ) ਮਾਲਕ ਹੈਂ, ਮੈਂ ਤੇਰਾ (ਪੈਦਾ) ਕੀਤਾ ਹੋਇਆ ਸੇਵਕ ਹਾਂ ।
You are my Lord and Master; You have made me Your servant.
 
ਜੀਉ ਪਿੰਡੁ ਸਭੁ ਤੇਰਾ ਦੀਤਾ ॥
ਇਹ ਜਿੰਦ ਇਹ ਸਰੀਰ ਸਭ ਕੁਝ ਤੇਰਾ ਦਿੱਤਾ ਹੋਇਆ ਹੈ ।
My soul and body are all gifts from You.
 
ਕਰਨ ਕਰਾਵਨ ਸਭੁ ਤੂਹੈ ਤੂਹੈ ਹੈ ਨਾਹੀ ਕਿਛੁ ਅਸਾੜਾ ॥੧॥
ਹੇ ਪ੍ਰਭੂ! (ਜਗਤ ਵਿਚ) ਸਭ ਕੁਝ ਕਰਨ ਵਾਲਾ ਤੂੰ ਹੀ ਹੈਂ (ਜੀਵਾਂ ਪਾਸੋਂ) ਕਰਾਣ ਵਾਲਾ ਭੀ ਤੂੰ ਹੀ ਹੈਂ । ਅਸਾਂ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ ।੧।
You are the Creator, the Cause of causes; nothing belongs to me. ||1||
 
ਤੁਮਹਿ ਪਠਾਏ ਤਾ ਜਗ ਮਹਿ ਆਏ ॥
ਹੇ ਪ੍ਰਭੂ! ਤੂੰ ਹੀ (ਜੀਵਾਂ ਨੂੰ) ਭੇਜਦਾ ਹੈਂ, ਤਾਂ (ਇਹ) ਜਗਤ ਵਿਚ ਆਉਂਦੇ ਹਨ ।
When You sent me, I came into the world.
 
ਜੋ ਤੁਧੁ ਭਾਣਾ ਸੇ ਕਰਮ ਕਮਾਏ ॥
ਜੋ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਦੇ ਕਰਮ ਜੀਵ ਕਰਦੇ ਹਨ ।
Whatever is pleasing to Your Will, I do.
 
ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥੨॥
ਹੇ ਪ੍ਰਭੂ! ਤੇਰੇ ਹੁਕਮ ਤੋਂ ਬਾਹਰ ਕੁਝ ਭੀ ਨਹੀਂ ਹੋ ਸਕਦਾ । ਇਤਨਾ ਖਲਜਗਨ ਹੁੰਦਿਆਂ ਭੀ ਤੈਨੂੰ ਕੋਈ ਚਿੰਤਾ-ਫ਼ਿਕਰ ਨਹੀਂ ਹੈ ।੨।
Without You, nothing is done, so I am not anxious at all. ||2||
 
ਊਹਾ ਹੁਕਮੁ ਤੁਮਾਰਾ ਸੁਣੀਐ ॥
ਹੇ ਪ੍ਰਭੂ! ਪਰਲੋਕ ਵਿਚ ਭੀ ਤੇਰਾ (ਹੀ) ਹੁਕਮ (ਚੱਲ ਰਿਹਾ) ਸੁਣਿਆ ਜਾ ਰਿਹਾ ਹੈ,
In the world hereafter, the Hukam of Your Command is heard.
 
ਈਹਾ ਹਰਿ ਜਸੁ ਤੇਰਾ ਭਣੀਐ ॥
ਇਸ ਲੋਕ ਵਿਚ ਭੀ ਤੇਰੀ ਹੀ ਸਿਫ਼ਤਿ-ਸਾਲਾਹ ਉਚਾਰੀ ਜਾ ਰਹੀ ਹੈ ।
In this world, I chant Your Praises, Lord.
 
ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥੩॥
ਹੇ ਪ੍ਰਭੂ! ਤੂੰ ਆਪ ਹੀ (ਜੀਵਾਂ ਦੇ ਕੀਤੇ ਕਰਮਾਂ ਦੇ) ਲੇਖੇ (ਲਿਖਣ ਵਾਲਾ ਹੈਂ), ਤੂੰ ਆਪ ਹੀ ਲੇਖੇ ਤੋਂ ਬਾਹਰ ਹੈਂ । ਤੇਰੇ ਨਾਲ (ਜੀਵ) ਕੋਈ ਝਗੜਾ ਨਹੀਂ ਪਾ ਸਕਦੇ ।੩।
You Yourself write the account, and You Yourself erase it; no one can argue with You. ||3||
 
ਤੂ ਪਿਤਾ ਸਭਿ ਬਾਰਿਕ ਥਾਰੇ ॥
ਹੇ ਪ੍ਰਭੂ! ਤੂੰ (ਸਭ ਜੀਵਾਂ ਦਾ) ਪਿਤਾ ਹੈਂ, ਸਾਰੇ (ਜੀਵ) ਤੇਰੇ ਬੱਚੇ ਹਨ ।
You are our father; we are all Your children.
 
ਜਿਉ ਖੇਲਾਵਹਿ ਤਿਉ ਖੇਲਣਹਾਰੇ ॥
ਜਿਵੇਂ ਤੂੰ (ਇਹਨਾਂ ਬੱਚਿਆਂ ਨੂੰ) ਖਿਡਾਂਦਾ ਹੈਂ, ਤਿਵੇਂ ਹੀ ਇਹ ਖੇਡ ਸਕਦੇ ਹਨ ।
We play as You cause us to play.
 
ਉਝੜ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥੪॥
ਹੇ ਪ੍ਰਭੂ! ਗ਼ਲਤ ਰਸਤਾ ਤੇ ਠੀਕ ਰਸਤਾ ਸਭ ਕੁਝ ਤੂੰ ਆਪ ਹੀ ਬਣਾਇਆ ਹੋਇਆ ਹੈ । ਕੋਈ ਭੀ ਜੀਵ (ਆਪਣੇ ਆਪ) ਗ਼ਲਤ ਰਸਤੇ ਉੱਤੇ ਤੁਰ ਨਹੀਂ ਸਕਦਾ ।੪।
The wilderness and the path are all made by You. No one can take the wrong path. ||4||
 
ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥
ਹੇ ਪ੍ਰਭੂ! ਕਈ ਜੀਵ ਐਸੇ ਹਨ ਜਿਨ੍ਹਾਂ ਨੂੰ ਤੂੰ ਘਰ ਵਿਚ ਬਿਠਾਲ ਰੱਖਿਆ ਹੈ ।
Some remain seated within their homes.
 
ਇਕਿ ਪਠਾਏ ਦੇਸ ਦਿਸੰਤਰਿ ॥
ਕਈ ਐਸੇ ਹਨ ਜਿਨ੍ਹਾਂ ਨੂੰ ਤੂੰ ਹੋਰ ਹੋਰ ਦੇਸਾਂ ਵਿਚ ਭੇਜਦਾ ਹੈਂ ।
Some wander across the country and through foreign lands.
 
ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥੫॥
ਕਈ ਜੀਵਾਂ ਨੂੰ ਤੂੰ ਘਾਹ ਖੋਤਰਨ ਤੇ ਲਾ ਦਿੱਤਾ ਹੈ, ਕਈਆਂ ਨੂੰ ਤੂੰ ਰਾਜੇ ਬਣਾ ਦਿੱਤਾ ਹੈ । ਤੇਰੇ ਇਹਨਾਂ ਕੰਮਾਂ ਵਿਚੋਂ ਕਿਸੇ ਕੰਮ ਨੂੰ ਗ਼ਲਤ ਨਹੀਂ ਆਖਿਆ ਜਾ ਸਕਦਾ ।੫।
Some are grass-cutters, and some are kings. Who among these can be called false? ||5||
 
ਕਵਨ ਸੁ ਮੁਕਤੀ ਕਵਨ ਸੁ ਨਰਕਾ ॥
ਹੇ ਪ੍ਰਭੂ! ਤੇਰੇ ਹੁਕਮ ਤੋਂ ਬਾਹਰ ਨਾਹ ਕੋਈ ਮੁਕਤੀ ਹੈ ਨਾਹ ਕੋਈ ਨਰਕ ਹੈ ।
Who is liberated, and who will land in hell?
 
ਕਵਨੁ ਸੈਸਾਰੀ ਕਵਨੁ ਸੁ ਭਗਤਾ ॥
ਤੇਰੇ ਹੁਕਮ ਤੋਂ ਬਿਨਾ ਨਾਹ ਕੋਈ ਗ੍ਰਿਹਸਤੀ ਹੈ ਨਾਹ ਕੋਈ ਭਗਤ ਬਣ ਸਕਦਾ ਹੈ ।
Who is worldly, and who is a devotee?
 
ਕਵਨ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥੬॥
ਨਾਹ ਕੋਈ ਵੱਡੇ ਜਿਗਰੇ ਵਾਲਾ ਹੈ ਨਾਹ ਕੋਈ ਹੋਛੇ ਸੁਭਾਉ ਵਾਲਾ ਹੈ । ਤੇਰੇ ਹੁਕਮ ਤੋਂ ਬਿਨਾ ਨਾਹ ਕੋਈ ਉੱਚੀ ਸੂਝ ਵਾਲਾ ਹੈ ਤੇ ਨਾਹ ਕੋਈ ਮੂਰਖ ਹੈ ।੬।
Who is wise, and who is shallow? Who is aware, and who is ignorant? ||6||
 
ਹੁਕਮੇ ਮੁਕਤੀ ਹੁਕਮੇ ਨਰਕਾ ॥
ਹੇ ਪ੍ਰਭੂ! ਤੇਰੇ ਹੀ ਹੁਕਮ ਵਿਚ (ਕਿਸੇ ਨੂੰ) ਮੁਕਤੀ (ਮਿਲਦੀ) ਹੈ, ਤੇਰੇ ਹੀ ਹੁਕਮ ਵਿਚ (ਕਿਸੇ ਨੂੰ) ਨਰਕ (ਮਿਲਦਾ) ਹੈ ।
By the Hukam of the Lord's Command, one is liberated, and by His Hukam, one falls into hell.
 
ਹੁਕਮਿ ਸੈਸਾਰੀ ਹੁਕਮੇ ਭਗਤਾ ॥
ਤੇਰੇ ਹੀ ਹੁਕਮ ਵਿਚ ਕੋਈ ਗ੍ਰਿਹਸਤੀ ਹੈ ਤੇ ਕੋਈ ਭਗਤ ਹੈ ।
By His Hukam, one is worldly, and by His Hukam, one is a devotee.
 
ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥੭॥
ਹੇ ਪ੍ਰਭੂ! ਤੇਰੇ ਹੀ ਹੁਕਮ ਵਿਚ ਕੋਈ ਕਾਹਲੇ ਸੁਭਾਉ ਵਾਲਾ ਹੈ ਤੇ ਕੋਈ ਗੰਭੀਰ ਸੁਭਾਉ ਵਾਲਾ ਹੈ । ਤੇਰੇ ਟਾਕਰੇ ਤੇ ਹੋਰ ਕੋਈ ਧੜਾ ਹੈ ਹੀ ਨਹੀਂ ।੭।
By His Hukam, one is shallow, and by His Hukam, one is wise. There is no other side except His. ||7||
 
ਸਾਗਰੁ ਕੀਨਾ ਅਤਿ ਤੁਮ ਭਾਰਾ ॥
ਹੇ ਪ੍ਰਭੂ! ਇਹ ਬੇਅੰਤ ਵੱਡਾ ਸੰਸਾਰ-ਸਮੁੰਦਰ ਤੂੰ ਆਪ ਹੀ ਬਣਾਇਆ ਹੈ ।
You made the ocean vast and huge.
 
ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥
(ਇਥੇ) ਕਈ ਜੀਵਾਂ ਨੂੰ ਮਨ ਦੇ ਮੁਰੀਦ-ਮੂਰਖ ਬਣਾ ਕੇ ਤੂੰ ਆਪ ਹੀ ਨਰਕ ਵਿਚ ਪਾਂਦਾ ਹੈਂ ।
You made some into foolish self-willed manmukhs, and dragged them into hell.
 
ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥੮॥
ਕਈ ਜੀਵਾਂ ਨੂੰ ਤੂੰ ਆਪ ਹੀ (ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈਂ । ਜਿਨ੍ਹਾਂ ਵਾਸਤੇ ਤੂੰ ਗੁਰੂ ਨੂੰ ਸਦਾ ਕਾਇਮ ਰਹਿਣ ਵਾਲਾ ਜਹਾਜ਼ ਬਣਾ ਦੇਂਦਾ ਹੈਂ ।੮।
Some are carried across, in the ship of Truth of the True Guru. ||8||
 
ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥
ਹੇ ਭਾਈ! ਇਹ ਕਾਲ (ਮੌਤ, ਜੋ ਪ੍ਰਭੂ ਦਾ ਬਣਾਇਆ ਇਕ) ਖਿਡੌਣਾ (ਹੀ ਹੈ, ਉਸ ਨੇ ਆਪਣੇ) ਹੁਕਮ ਅਨੁਸਾਰ (ਜਗਤ ਵਿਚ) ਭੇਜਿਆ ਹੈ ।
You issue Your Command for this amazing thing, death.
 
ਜੀਅ ਜੰਤ ਓਪਾਇ ਸਮਾਇਆ ॥
(ਪ੍ਰਭੂ ਆਪ ਹੀ) ਸਾਰੇ ਜੀਵਾਂ ਨੂੰ ਪੈਦਾ ਕਰ ਕੇ ਮੁਕਾ ਦੇਂਦਾ ਹੈ ।
You create all beings and creatures, and absorb them back into Yourself.
 
ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥੯॥
(ਪ੍ਰਭੂ ਆਪ ਹੀ ਇਸ ਤਮਾਸ਼ੇ ਨੂੰ) ਵੇਖ ਰਿਹਾ ਹੈ (ਤੇ ਵੇਖ ਵੇਖ ਕੇ) ਖ਼ੁਸ਼ ਹੋ ਰਿਹਾ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ) ਸਾਰੇ ਰੰਗ ਮਾਣ ਰਿਹਾ ਹੈ । ਇਸ ਜਗਤ-ਰਚਨਾ ਨੂੰ ਉਸ ਨੇ ਇਕ ਅਖਾੜਾ ਬਣਾਇਆ ਹੋਇਆ ਹੈ ।੯।
You gaze in delight upon the one arena of the world, and enjoy all the pleasures. ||9||
 
ਵਡਾ ਸਾਹਿਬੁ ਵਡੀ ਨਾਈ ॥
ਹੇ ਭਾਈ! ਉਹ ਮਾਲਕ-ਪ੍ਰਭੂ (ਬਹੁਤ) ਵੱਡਾ ਹੈ, ਉਸ ਦੀ ਵਡਿਆਈ (ਭੀ ਬਹੁਤ) ਵੱਡੀ ਹੈ
Great is the Lord and Master, and Great is His Name.
 
ਵਡ ਦਾਤਾਰੁ ਵਡੀ ਜਿਸੁ ਜਾਈ ॥
ਉਹ ਬੜਾ ਵੱਡਾ ਦਾਤਾ ਹੈ, ਉਸ ਦੀ ਥਾਂ (ਜਿਥੇ ਉਹ ਰਹਿੰਦਾ ਹੈ ਬਹੁਤ) ਵੱਡੀ ਹੈ ।
He is the Great Giver; Great is His place.
 
ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥੧੦॥
ਉਹ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੇਅੰਤ ਹੈ, ਤੋਲਿਆ ਨਹੀਂ ਜਾ ਸਕਦਾ । ਉਸ ਦੇ ਤੋਲਣ ਲਈ ਕੋਈ ਭੀ ਮਾਪ-ਤੋਲ ਨਹੀਂ ਹੈ ।੧੦।
He is inaccessible and unfathomable, infinite and unweighable. He cannot be measureed. ||10||
 
ਕੀਮਤਿ ਕੋਇ ਨ ਜਾਣੈ ਦੂਜਾ ॥
ਹੇ ਭਾਈ! ਹੋਰ ਕੋਈ ਭੀ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ,
No one else knows His value.
 
ਆਪੇ ਆਪਿ ਨਿਰੰਜਨ ਪੂਜਾ ॥
ਉਹ ਨਿਰਲੇਪ ਪ੍ਰਭੂ ਆਪਣੇ ਬਰਾਬਰ ਦਾ ਆਪ ਹੀ ਹੈ ।
Only You Yourself, O Immaculate Lord, are equal to Yourself.
 
ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥੧੧॥
ਉਹ ਆਪ ਹੀ ਆਪਣੇ ਆਪ ਨੂੰ ਜਾਣਨ ਵਾਲਾ ਹੈ, ਆਪ ਹੀ ਆਪਣੇ ਆਪ ਵਿਚ ਸਮਾਧੀ ਲਾਣ ਵਾਲਾ ਹੈ । ਉਹ ਬਹੁਤ ਹੀ ਉੱਚੇ ਆਚਰਨ ਵਾਲਾ ਹੈ ।੧੧।
You Yourself are the spiritual teacher, You Yourself are the One who meditates. You Yourself are the great and immense Being of Truth. ||11||
 
ਕੇਤੜਿਆ ਦਿਨ ਗੁਪਤੁ ਕਹਾਇਆ ॥
ਹੇ ਭਾਈ! (ਹੁਣ ਜਗਤ ਬਣਨ ਤੇ ਸਿਆਣੇ) ਆਖਦੇ ਹਨ ਕਿ ਬੇਅੰਤ ਸਮਾ ਉਹ ਗੁਪਤ ਹੀ ਰਿਹਾ,
For so many days, You remained invisible.
 
ਕੇਤੜਿਆ ਦਿਨ ਸੁੰਨਿ ਸਮਾਇਆ ॥
ਬੇਅੰਤ ਸਮਾ ਉਹ ਅਫੁਰ ਅਵਸਥਾ ਵਿਚ ਟਿਕਿਆ ਰਿਹਾ ।
For so many days, You were absorbed in silent absorption.
 
ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥੧੨॥
ਬੇਅੰਤ ਸਮਾਂ ਇਕ ਐਸੀ ਅਵਸਥਾ ਬਣੀ ਰਹੀ ਜੋ ਜੀਵਾਂ ਦੀ ਸਮਝ ਤੋਂ ਪਰੇ ਹੈ । ਫਿਰ ਉਸ ਨੇ ਆਪ ਹੀ ਆਪਣੇ ਆਪ ਨੂੰ (ਜਗਤ-ਰੂਪ ਵਿਚ) ਪਰਗਟ ਕਰ ਲਿਆ ।੧੨।
For so many days, there was only pitch darkness, and then the Creator revealed Himself. ||12||
 
ਆਪੇ ਸਕਤੀ ਸਬਲੁ ਕਹਾਇਆ ॥
ਹੇ ਭਾਈ! ਬਲਵਾਨ ਪਰਮਾਤਮਾ ਆਪ ਹੀ (ਆਪਣੇ ਆਪ ਨੂੰ) ਮਾਇਆ ਅਖਵਾ ਰਿਹਾ ਹੈ ।
You Yourself are called the God of Supreme Power.
 
ਆਪੇ ਸੂਰਾ ਅਮਰੁ ਚਲਾਇਆ ॥
ਉਹ ਸੂਰਮਾ ਪ੍ਰਭੂ ਆਪ ਹੀ (ਸਾਰੇ ਜਗਤ ਵਿਚ) ਹੁਕਮ ਚਲਾ ਰਿਹਾ ਹੈ ।
You Yourself are the hero, exerting Your regal power.
 
ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥
(ਸਭ ਜੀਵਾਂ ਦੇ) ਅੰਦਰ ਉਸਨੇ ਆਪ ਹੀ ਸੁਖ-ਸ਼ਾਂਤੀ ਵਰਤਾਈ ਹੋਈ ਹੈ, (ਕਿਉਂਕਿ) ਉਹ ਆਪ ਹੀ ਗੜੇ ਵਰਗਾ ਸੀਤਲ ਠੰਢਾ-ਠਾਰ ਹੈ ।੧੩।
You Yourself spread peace within; You are cool and icy calm. ||13||
 
ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਸਰਨ ਪਾ ਕੇ ਉਸ ਦੀ ਨਵੀਂ ਆਤਮਕ ਘਾੜਤ ਘੜਦਾ ਹੈ ।
One whom You bless and make Gurmukh
 
ਨਾਮੁ ਵਸੈ ਤਿਸੁ ਅਨਹਦ ਵਾਜੇ ॥
ਉਸ (ਮਨੁੱਖ) ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ (ਮਾਨੋ) ਉਸ ਦੇ ਅੰਦਰ ਇਕ-ਰਸ ਵਾਜੇ (ਵੱਜ ਪੈਂਦੇ ਹਨ) ।
- the Naam abides within Him, and the unstruck sound current vibrates for Him.
 
ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥
ਉਸੇ ਮਨੁੱਖ ਨੂੰ (ਸਦਾ) ਆਤਮਕ ਆਨੰਦ ਪ੍ਰਾਪਤ ਰਹਿੰਦਾ ਹੈ, ਉਸੇ ਨੂੰ (ਲੋਕ ਪਰਲੋਕ ਵਿਚ) ਆਤਮਕ ਉੱਚਤਾ ਮਿਲ ਜਾਂਦੀ ਹੈ । ਜਮਰਾਜ ਉਸ ਦੇ ਨੇੜੇ ਨਹੀਂ ਢੁਕਦਾ (ਮੌਤ ਦਾ ਡਰ, ਆਤਮਕ ਮੌਤ ਉਸ ਉਤੇ ਅਸਰ ਨਹੀਂ ਪਾ ਸਕਦੀ) ।੧੪।
He is peaceful, and he is the master of all; the Messenger of Death does not even approach him. ||14||
 
ਕੀਮਤਿ ਕਾਗਦ ਕਹੀ ਨ ਜਾਈ ॥
ਕਾਗ਼ਜ਼ਾਂ ਉਤੇ (ਲਿਖ ਕੇ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ,
His value cannot be described on paper.
 
ਕਹੁ ਨਾਨਕ ਬੇਅੰਤ ਗੁਸਾਈ ॥
ਹੇ ਨਾਨਕ! ਆਖ— ਸ੍ਰਿਸ਼ਟੀ ਦਾ ਮਾਲਕ-ਪ੍ਰਭੂ ਬੇਅੰਤ ਹੈ,
Says Nanak, the Lord of the world is infinite.
 
ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥
ਜਗਤ ਦੇ ਸ਼ੁਰੂ ਵਿਚ, ਹੁਣ ਅੰਤ ਵਿਚ ਭੀ ਉਹੀ ਕਾਇਮ ਰਹਿਣ ਵਾਲਾ ਹੈ । ਜੀਵਾਂ ਦੇ ਕਰਮਾਂ ਦਾ ਫ਼ੈਸਲਾ ਉਸੇ ਦੇ ਹੱਥ ਵਿਚ ਹੈ ।੧੫।
In the beginning, in the middle and in the end, God exists. Judgement is in His Hands alone. ||15||
 
ਤਿਸਹਿ ਸਰੀਕੁ ਨਾਹੀ ਰੇ ਕੋਈ ॥
ਹੇ ਭਾਈ! ਕੋਈ ਭੀ ਜੀਵ ਉਸ (ਪਰਮਾਤਮਾ) ਦੇ ਬਰਾਬਰ ਦਾ ਨਹੀਂ ਹੈ ।
No one is equal to Him.
 
ਕਿਸ ਹੀ ਬੁਤੈ ਜਬਾਬੁ ਨ ਹੋਈ ॥
ਉਸ ਦੇ ਕਿਸੇ ਭੀ ਕੰਮ ਵਿਚ ਕਿਸੇ ਪਾਸੋਂ ਇਨਕਾਰ ਨਹੀਂ ਹੋ ਸਕਦਾ ।
No one can stand up against Him by any means.
 
ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥
ਨਾਨਕ ਦਾ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ । ਉਹ ਆਪ ਹੀ ਤਮਾਸ਼ੇ ਕਰ ਕਰ ਕੇ ਖੜਾ ਆਪ ਹੀ ਵੇਖ ਰਿਹਾ ਹੈ ।੧੬।੧।੧੦।
Nanak's God is Himself all-in-all. He creates and stages and watches His wondrous plays. ||16||1||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by