ਮਾਰੂ ਵਾਰ ਮਹਲਾ ੩
Vaar Of Maaroo, Third Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕੁ ਮਃ ੧ ॥
Shalok, First Mehl:
ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥
ਜੇ ਕੋਈ ਗਾਹਕ ਨਾਹ ਹੋਵੇ ਤੇ (ਕੋਈ) ਗੁਣ (ਭਾਵ, ਕੋਈ ਕੀਮਤੀ ਪਦਾਰਥ) ਵੇਚੀਏ ਤਾਂ ਉਹ ਗੁਣ ਸਸਤੇ-ਭਾ ਵਿਕ ਜਾਂਦਾ ਹੈ, (ਭਾਵ, ਉਸ ਦੀ ਕਦਰ ਨਹੀਂ ਪੈਂਦੀ) ।
If virtue is sold when there is no buyer, then it is sold very cheap.
ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥
ਪਰ ਜੇ ਗੁਣ ਦਾ ਗਾਹਕ ਮਿਲ ਪਏ ਤਾਂ ਉਹ ਬਹੁਤ ਕੀਮਤ ਨਾਲ ਵਿਕਦਾ ਹੈ ।
But if one meets a buyer of virtue, then virtue sells for hundreds of thousands.
ਗੁਣ ਤੇ ਗੁਣ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥
(ਪਰ ਜੇ ਕੋਈ ਕਦਰ ਜਾਣਨ ਵਾਲਾ ਮਨੁੱਖ) ਗੁਰੂ ਵਿਚ ‘ਆਪਾ’ ਲੀਨ ਕਰ ਦੇਵੇ, ਤਾਂ ਪ੍ਰਭੂ ਦੇ ਗੁਣ ਗਾਂਵਿਆਂ, ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਜੁੜਿਆਂ (ਪ੍ਰਭੂ ਦਾ ‘ਨਾਮ’-ਰੂਪ ਕੀਮਤੀ ਪਦਾਰਥ) ਮਿਲਦਾ ਹੈ ।
Meeting with a virtuous person, virtue is obtained, and one is immersed in the True Guru.
ਮੋੁਲਿ ਅਮੋੁਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥
‘ਨਾਮ’ ਬਹੁ-ਮੁੱਲਾ ਪਦਾਰਥ ਹੈ, ਕਿਸੇ ਕੀਮਤਿ ਨਾਲ ਨਹੀਂ ਮਿਲ ਸਕਦਾ, ਕਿਸੇ ਹੱਟ ਤੋਂ ਖ਼ਰੀਦ ਕੇ ਨਹੀਂ ਲਿਆ ਜਾ ਸਕਦਾ ।
Priceless virtues are not obtained for any price; they cannot be purchased in a store.
ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥੧॥
ਹੇ ਨਾਨਕ! (‘ਨਾਮ’ ਦੇ ਮੁੱਲ ਦਾ) ਤੋਲ ਤਾਂ ਬੱਝਵਾਂ ਹੈ, ਉਹ ਕਦੇ ਘਟ ਨਹੀਂ ਸਕਦਾ (ਭਾਵ, ‘ਆਪਾ ਗੁਰੂ ਵਿਚ ਲੀਨ ਕਰਨਾ’—ਇਹ ਬੱਝਵਾਂ ਮੁੱਲ ਹੈ, ਤੇ ਇਸ ਤੋਂ ਘਟ ਕੋਈ ਹੋਰ ਉੱਦਮ ‘ਨਾਮ’ ਦੀ ਪ੍ਰਾਪਤੀ ਲਈ ਕਾਫ਼ੀ ਨਹੀਂ ਹੈ) ।੧।
O Nanak, their weight is full and perfect; it never decreases at all. ||1||