ਜਤੁ ਪਾਹਾਰਾ ਧੀਰਜੁ ਸੁਨਿਆਰੁ ॥
ਜੇ) ਜਤ-ਰੂਪ ਦੁਕਾਨ (ਹੋਵੇ), ਧੀਰਜ ਸੁਨਿਆਰਾ ਬਣੇ,
Let self-control be the furnace, and patience the goldsmith.
ਅਹਰਣਿ ਮਤਿ ਵੇਦੁ ਹਥੀਆਰੁ ॥
ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮਤ-ਅਹਿਰਣ ਉੱਤੇ) ਗਿਆਨ ਹਥੌੜਾ (ਵੱਜੇ)।
Let understanding be the anvil, and spiritual wisdom the tools.
ਭਉ ਖਲਾ ਅਗਨਿ ਤਪ ਤਾਉ ॥
(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ-ਕਮਾਈ ਅੱਗ (ਹੋਵੇ), ਪ੍ਰੇਮ ਕੁਠਾਲੀ ਹੋਵੇ,
With the Fear of God as the bellows, fan the flames of tapa, the body's inner heat.
ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
(ਹੇ ਭਾਈ !) ਉਸ (ਕੁਠਾਲੀ) ਵਿਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗਲਾਵੋ,
In the crucible of love, melt the Nectar of the Name,
ਘੜੀਐ ਸਬਦੁ ਸਚੀ ਟਕਸਾਲ ॥
(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ ।
and mint the True Coin of the Shabad, the Word of God.
ਜਿਨ ਕਉ ਨਦਰਿ ਕਰਮੁ ਤਿਨ ਕਾਰ ॥
ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ, ਜਿੰਨ੍ਹਾਂ ਉੱਤੇ ਬਖ਼ਸ਼ਸ਼ ਹੁੰਦੀ ਹੈ।
Such is the karma of those upon whom He has cast His Glance of Grace.
ਨਾਨਕ ਨਦਰੀ ਨਦਰਿ ਨਿਹਾਲ ॥੩੮॥
ਹੇ ਨਾਨਕ ! ਉਹ ਮਨੁੱਖ ਅਕਾਲ ਪੁਰਖ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ ।੩੮।
O Nanak, the Merciful Lord, by His Grace, uplifts and exalts them. ||38||