ਮਃ ੧ ॥
First Mehl
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥
ਹੇ ਨਾਨਕ ! ਪਰਾਇਆ ਹੱਕ ਮੁਸਲਮਾਨ ਲਈ ਸੂਰ ਹੈ ਤੇ ਹਿੰਦੂ ਲਈ ਗਾਂ ਹੈ ।
: To take what rightfully belongs to another, is like a Muslim eating pork, or a Hindu eating beef.
ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥
ਗੁਰੂ ਪੈਗ਼ੰਬਰ ਤਾਂ ਹੀ ਸਿਫ਼ਾਰਿਸ਼ ਕਰਦਾ ਹੈ ਜੇ ਮਨੁੱਖ ਪਰਾਇਆ ਹੱਕ ਨਾਹ ਵਰਤੇ ।
Our Guru, our Spiritual Guide, stands by us, if we do not eat those carcasses.
ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥
ਨਿਰੀਆਂ ਗੱਲਾਂ ਕਰਨ ਨਾਲ ਬਹਿਸ਼ਤ ਵਿਚ ਨਹੀਂ ਅੱਪੜ ਸਕੀਦਾ । ਸੱਚ ਨੂੰ (ਭਾਵ, ਜਿਸ ਨੂੰ ਸੱਚਾ ਰਸਤਾ ਆਖਦੇ ਹਉ, ਉਸ ਨੂੰ) ਅਮਲੀ ਜੀਵਨ ਵਿਚ ਵਰਤਿਆਂ ਹੀ ਨਜਾਤ ਮਿਲਦੀ ਹੈ ।
By mere talk, people do not earn passage to Heaven. Salvation comes only from the practice of Truth.
ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥
(ਬਹਿਸ ਆਦਿਕ ਗੱਲਾਂ ਦੇ) ਮਸਾਲੇ ਹਰਾਮ ਮਾਲ ਵਿਚ ਪਾਇਆਂ ਉਹ ਹੱਕ ਦਾ ਮਾਲ ਨਹੀਂ ਬਣ ਜਾਂਦਾ ।
By adding spices to forbidden foods, they are not made acceptable.
ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥
(ਬਹਿਸ ਆਦਿਕ ਗੱਲਾਂ ਦੇ) ਮਸਾਲੇ ਹਰਾਮ ਮਾਲ ਵਿਚ ਪਾਇਆਂ ਉਹ ਹੱਕ ਦਾ ਮਾਲ ਨਹੀਂ ਬਣ ਜਾਂਦਾ ।
O Nanak, from false talk, only falsehood is obtained. ||2||