ਪਉੜੀ ॥
Pauree:
ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥
ਜੋ ਜੋ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਹੀ ਬਖ਼ਸ਼ਦਾ ਹੈ (ਭਾਵ, ਮਾਇਆ ਦੇ ਅਸਰ ਤੋਂ ਬਚਾਂਦਾ ਹੈ; ਵੇਖੋ ਪਉੜੀ ੩), ਉਹ ਮਨੁੱਖ ਪ੍ਰਭੂ ਦੇ ਨਾਮ ਵਿਚ ਜੁੜਦੇ ਹਨ ।
The Lord Himself forgives the Gurmukhs; they are absorbed and immersed in the Lord's Name.
ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥
ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਾਇਆ ਦੇ ਅਸਰ ਤੋਂ ਨਿਖੇੜਨ ਵਾਲਾ) ਨਿਸ਼ਾਨ ਲਾ ਕੇ ਆਪ ਹੀ ਉਸ ਨੇ (ਗੁਰਮੁਖ ਨੂੰ) ਭਗਤੀ ਵਿਚ ਲਾਇਆ ਹੈ ।
He Himself links them to devotional worship; they bear the Insignia of the Guru's Shabad.
ਸਨਮੁਖ ਸਦਾ ਸੋਹਣੇ ਸਚੈ ਦਰਿ ਜਾਣੇ ॥
ਜੋ ਮਨੁੱਖ ਭਗਤੀ ਕਰਦੇ ਹਨ ਉਹਨਾਂ ਨੂੰ ਪ੍ਰਭੂ ਦੇ ਦਰ ਤੇ ਅੱਖਾਂ ਨੀਵੀਆਂ ਨਹੀਂ ਕਰਨੀਆਂ ਪੈਂਦੀਆਂ, (ਕਿਉਂਕਿ ਭਗਤੀ ਕਰਨ ਕਰਕੇ) ਉਹਨਾਂ ਦੇ ਮੂੰਹ ਸੋਹਣੇ ਲੱਗਦੇ ਹਨ, ਪ੍ਰਭੂ-ਦਰ ਤੇ ਆਦਰ ਮਿਲਦਾ ਹੈ ।
Those who turn towards the Guru, as sunmukh, are beautiful. They are famous in the Court of the True Lord.
ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥
ਜਿਨ੍ਹਾਂ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ ਉਹ ਲੋਕ ਪਰਲੋਕ ਵਿਚ (ਮਾਇਆ ਦੇ ਪ੍ਰਭਾਵ ਤੋਂ) ਆਜ਼ਾਦ ਰਹਿੰਦੇ ਹਨ ।
In this world, and in the world hereafter, they are liberated; they realize the Lord.
ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥੪॥
ਭਾਗਾਂ ਵਾਲੇ ਹਨ ਉਹ ਬੰਦੇ ਜਿਨ੍ਹਾਂ ਪ੍ਰਭੂ ਦੀ ਬੰਦਗੀ ਕੀਤੀ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ।੪।
Blessed, blessed are those humble beings who serve the Lord. I am a sacrifice to them. ||4||