ਪਉੜੀ ॥
Pauree:
ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥
ਜਿਸ ਮਨੁੱਖ ਨੇ ਆਪਣੇ ਆਤਮਕ ਜੀਵਨ ਨੂੰ (ਸਦਾ) ਪੜਤਾਲਿਆ ਹੈ ਉਸ ਨੂੰ ਨਾਮ-ਖ਼ਜ਼ਾਨਾ ਮਿਲ ਜਾਂਦਾ ਹੈ,
One who realizes his own self, is blessed with the treasure of the Naam, the Name of the Lord.
ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥
ਪ੍ਰਭੂ ਆਪਣੀ ਮਿਹਰ ਕਰ ਕੇ ਉਸ ਨੂੰ ਸਤਿਗੁਰੂ ਦੇ ਸ਼ਬਦ ਵਿਚ ਜੋੜਦਾ ਹੈ,
Granting His Mercy, the Guru merges him in the Word of His Shabad.
ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥
ਤੇ, ਗੁਰੂ ਦੀ ਪਵਿਤ੍ਰ ਬਾਣੀ ਦੀ ਰਾਹੀਂ ਉਸ ਨੂੰ ਆਪਣੇ ਨਾਮ ਦਾ ਰਸ ਪਿਲਾਂਦਾ ਹੈ ।
The Word of the Guru's Bani is immaculate and pure; through it, one drinks in the sublime essence of the Lord.
ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥
ਜਿਨ੍ਹਾਂ ਨੇ ਨਾਮ-ਰਸ ਚੱਖਿਆ ਹੈ ਉਹ ਹੋਰ ਰਸਾਂ ਨੂੰ ਵਰਜ ਰੱਖਦੇ ਹਨ (ਭਾਵ, ਦੁਨੀਆ ਦੇ ਚਸਕਿਆਂ ਨੂੰ ਆਪਣੇ ਨੇੜੇ ਨਹੀਂ ਢੁਕਣ ਦੇਂਦੇ);
Those who taste the sublime essence of the Lord, forsake other flavors.
ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥੫॥
ਨਾਮ-ਰਸ ਪੀ ਕੇ ਉਹ ਸਦਾ ਰੱਜੇ ਰਹਿੰਦੇ ਹਨ ਤੇ ਮਾਇਆ ਦੀ ਤ੍ਰਿਸ਼ਨਾ ਤੇ ਭੁੱਖ ਨਾਸ ਕਰ ਲੈਂਦੇ ਹਨ ।੫।
Drinking in the sublime essence of the Lord, they remain satisfied forever; their hunger and thirst are quenched. ||5||