ਪਉੜੀ ॥
Pauree:
ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥
ਜੋ ਮਨੁੱਖ ਤਖ਼ਤ ਦੇ ਜੋਗ ਹੁੰਦਾ ਹੈ ਉਹੀ ਰਾਜਾ ਬਣ ਕੇ ਤਖ਼ਤ ਤੇ ਬੈਠਦਾ ਹੈ (ਭਾਵ, ਜੋ ਮਾਇਆ ਦੀ ‘ਤ੍ਰਿਸ਼ਨਾ ਭੁਖ’ ਗਵਾ ਕੇ ਬੇਪਰਵਾਹ ਹੋ ਜਾਂਦਾ ਹੈ ਉਹੀ ਆਦਰ ਪਾਂਦਾ ਹੈ);
That king sits upon the throne, who is worthy of that throne.
ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥
ਸੋ, ਜਿਨ੍ਹਾਂ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ ਉਹੀ ਅਸਲ ਰਾਜੇ ਹਨ ।
Those who realize the True Lord, they alone are the true kings.
ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥
ਧਰਤੀ ਦੇ ਮਾਲਕ ਬਣੇ ਹੋਏ ਇਹ ਲੋਕ ਰਾਜੇ ਨਹੀਂ ਕਹੇ ਜਾ ਸਕਦੇ,
These mere earthly rulers are not called kings; in the love of duality, they suffer.
ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥
ਇਹਨਾਂ ਨੂੰ (ਇਕ ਤਾਂ) ਮਾਇਆ ਦੇ ਮੋਹ ਕਰਕੇ ਸਦਾ ਦੁੱਖ ਵਾਪਰਦਾ ਹੈ, (ਦੂਜੇ) ਉਸ ਨੂੰ ਕੀਹ ਵਡਿਆਉਣਾ ਹੋਇਆ ਜੋ ਪੈਦਾ ਕੀਤਾ ਹੋਇਆ ਹੈ ਜਿਸ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ।
Why should someone praise someone else who is also created? They depart in no time at all.
ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥
ਅਟੱਲ ਰਾਜ ਵਾਲਾ ਇਕ ਪ੍ਰਭੂ ਹੀ ਹੈ । ਜੋ ਗੁਰੂ ਦੇ ਸਨਮੁਖ ਹੋ ਕੇ ਇਹ ਗੱਲ ਸਮਝ ਲੈਂਦਾ ਹੈ, ਉਹ ਭੀ (“ਤ੍ਰਿਸ਼ਨਾ ਭੁਖ” ਵਲੋਂ) ਅਡੋਲ ਹੋ ਜਾਂਦਾ ਹੈ ।੬।
The One True Lord is eternal and imperishable. One who, as Gurmukh, understands becomes eternal as well. ||6||