ਪਉੜੀ ॥
Pauree:
ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥
(ਧਰਤੀ ਦੇ ਮਾਲਕ ਰਾਜਿਆਂ ਦੇ ਟਾਕਰੇ ਤੇ) ਪ੍ਰਭੂ ਦਾ ਨਾਮ ਇਕ ਐਸੀ ਵਸਤ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ, ਜਿਸ ਦੇ ਸਾਵੇਂ ਮੁੱਲ ਦੀ ਕੋਈ ਚੀਜ਼ ਨਹੀਂ ਦੱਸੀ ਜਾ ਸਕਦੀ,
The Name of the Lord is priceless. How can its value be estimated?
ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥
(ਪ੍ਰਭੂ ਦੇ ਨਾਮ ਦੇ ਸਾਵੇਂ ਮੁੱਲ ਦੀ ਚੀਜ਼ ਹੋਵੇ ਭੀ ਕਿਵੇਂ? ਕਿਉਂਕਿ) ਉਸ ਨੇ ਆਪ ਹੀ ਸਾਰੀ ਸ੍ਰਿਸ਼ਟੀ ਬਣਾਈ ਹੈ ਤੇ ਆਪ ਹੀ ਇਸ ਵਿਚ ਹਰ ਥਾਂ ਮੌਜੂਦ ਹੈ ।
He Himself created the entire universe, and He Himself is pervading it.
ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥
(ਹਾਂ,) ਗੁਰੂ ਦੇ ਸਨਮੁਖ ਹੋ ਕੇ ਸਦਾ ਸਿਫ਼ਤਿ-ਸਾਲਾਹ ਕਰੀਏ (ਬੱਸ, ਇਹ) ਸਿਮਰਨ ਹੀ (‘ਨਾਮ’ ਦੀ ਪ੍ਰਾਪਤੀ ਲਈ) ਮੁੱਲ ਕੀਤਾ ਜਾ ਸਕਦਾ ਹੈ,
The Gurmukhs praise the Lord forever, and through the Truth, they assess Him.
ਗੁਰ ਸਬਦੀ ਕਮਲੁ ਬਿਗਾਸਿਆ ਇਵ ਹਰਿ ਰਸੁ ਪੀਜੈ ॥
(ਕਿਉਂਕਿ) ਗੁਰੂ ਦੇ ਸਬਦ ਦੀ ਰਾਹੀਂ ਹਿਰਦਾ-ਕੌਲ ਖਿੜਦਾ ਹੈ ਤੇ ਇਸ ਤਰ੍ਹਾਂ ਨਾਮ-ਰਸ ਪੀਵੀਦਾ ਹੈ,
Through the Word of the Guru's Shabad, the heart-lotus blossoms forth, and in this way, one drinks in the sublime essence of the Lord.
ਆਵਣ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ ॥੭॥
(ਜਗਤ ਵਿਚ) ਆਉਣ ਜਾਣ ਦਾ ਗੇੜ ਮੁੱਕ ਜਾਂਦਾ ਹੈ ਤੇ ਸੁਖ ਵਿਚ ਅਡੋਲ ਅਵਸਥਾ ਵਿਚ ਲੀਨ ਹੋ ਜਾਈਦਾ ਹੈ ।੭।
Coming and going in reincarnation ceases, and one sleeps in peace and poise. ||7||