ਪਉੜੀ ॥
Pauree:
ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥
ਕਈ ਮਨੁੱਖ (ਪਰਮਾਤਮਾ ਦੀ ਸਿਫ਼ਤਿ-ਸਾਲਾਹ-ਰੂਪ) ਕੀਮਤੀ-ਸਉਦੇ ਵਿਹਾਝਦੇ ਹਨ, ਤੇ ਕਈ (ਦੁਨੀਆ-ਰੂਪ) ਕੱਚ ਦੇ ਵਪਾਰੀ ਹਨ ।
Some trade in priceless jewels, while others deal in mere glass.
ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥
(ਪ੍ਰਭੂ ਦੇ ਗੁਣ-ਰੂਪ ਇਹ) ਰਤਨਾਂ ਦੇ ਖ਼ਜ਼ਾਨੇ (ਮਨੁੱਖ ਦੇ) ਅੰਦਰ ਹੀ ਹਨ, ਪਰ ਸਤਿਗੁਰੂ ਦੇ ਤਰੁੱਠਿਆਂ ਇਹ ਮਿਲਦੇ ਹਨ ।
When the True Guru is pleased, we find the treasure of the jewel, deep within the self.
ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥
ਗੁਰੂ (ਦੀ ਸ਼ਰਨ ਆਉਣ) ਤੋਂ ਬਿਨਾ ਕਿਸੇ ਨੇ ਇਹ ਖ਼ਜ਼ਾਨਾ ਨਹੀਂ ਲੱਭਾ, ਕੂੜ ਦੇ ਵਪਾਰੀ ਅੰਨ੍ਹੇ ਬੰਦੇ (ਮਾਇਆ ਦੀ ਖ਼ਾਤਰ ਹੀ ਦਰ ਦਰ ਤੇ) ਤਰਲੇ ਲੈਂਦੇ ਮਰ ਜਾਂਦੇ ਹਨ ।
Without the Guru, no one has found this treasure. The blind and the false have died in their endless wanderings.
ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਉਹ ਮਾਇਆ ਵਿਚ ਖਚਿਤ ਹੁੰਦੇ ਹਨ, ਉਹਨਾਂ ਨੂੰ ਅਸਲ ਵਿਚਾਰ ਸੁੱਝਦੀ ਨਹੀਂ
The self-willed manmukhs putrefy and die in duality. They do not understand contemplative meditation.
ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥
(ਇਸ ਦੁਖੀ ਹਾਲਤ ਦੀ) ਪੁਕਾਰ ਭੀ ਉਹ ਲੋਕ ਕਿਸ ਦੇ ਸਾਹਮਣੇ ਕਰਨ ? ਇਕ ਪ੍ਰਭੂ ਤੋਂ ਬਿਨਾ ਹੋਰ ਕੋਈ (ਸਹੈਤਾ ਕਰਨ ਵਾਲਾ ਹੀ) ਨਹੀਂ ਹੈ ।
Without the One Lord, there is no other at all. Unto whom should they complain?
ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥
(ਨਾਮ-ਰੂਪ ਖ਼ਜ਼ਾਨੇ ਤੋਂ ਬਿਨਾ) ਕਈ ਕੰਗਾਲ ਸਦਾ (ਦਰ ਦਰ ਤੇ) ਤਰਲੇ ਲੈਂਦੇ ਫਿਰਦੇ ਹਨ, ਇਹਨਾਂ ਦੇ (ਹਿਰਦੇ-ਰੂਪ) ਖ਼ਜ਼ਾਨੇ (ਬੰਦਗੀ-ਰੂਪ ਧਨ ਨਾਲ) ਭਰੇ ਪਏ ਹਨ,
Some are destitute, and wander around endlessly, while others have storehouses of wealth.
ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥
(ਪਰਮਾਤਮਾ ਦੇ) ਨਾਮ ਤੋਂ ਬਿਨਾ ਹੋਰ ਕੋਈ (ਨਾਲ ਨਿਭਣ ਵਾਲਾ) ਧਨ ਨਹੀਂ ਹੈ, ਹੋਰ ਮਾਇਆ ਵਾਲਾ ਧਨ ਸੁਆਹ (ਸਮਾਨ) ਹੈ ।
Without God's Name, there is no other wealth. Everything else is just poison and ashes.
ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥
(ਪਰ) ਹੇ ਨਾਨਕ ! ਸਭ (ਜੀਵਾਂ ਵਿਚ ਬੈਠਾ ਪ੍ਰਭੂ) ਆਪ ਹੀ (ਕੱਚ ਤੇ ਰਤਨਾਂ ਦੇ ਵਪਾਰ) ਕਰ ਰਿਹਾ ਹੈ, (ਜਿਨ੍ਹਾਂ ਨੂੰ ਸੁਧਾਰਦਾ ਹੈ ਉਹਨਾਂ ਨੂੰ ਆਪਣੇ) ਹੁਕਮ ਵਿਚ ਹੀ ਸਿੱਧੇ ਰਾਹੇ ਪਾਂਦਾ ਹੈ ।੭।
O Nanak, the Lord Himself acts, and causes others to act; by the Hukam of His Command, we are embellished and exalted. ||7||