ਸਲੋਕੁ ਮਃ ੩ ॥
Shalok, Third Mehl:
ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥
ਜੇ ਮੈਂ ਜੋਗੀ ਬਣ ਜਾਵਾਂ, ਜਗਤ ਵਿਚ ਭੌਂਦਾ ਫਿਰਾਂ ਤੇ ਘਰ ਘਰ ਤੋਂ (ਨਿਰਾ) ਖੈਰ ਹੀ ਲੈਂਦਾ ਰਹਾਂ (ਤੇ ਆਪਣੀਆਂ ਕਰਤੂਤਾਂ ਵਲ ਵੇਖਾਂ ਹੀ ਨਾਹ, ਤਾਂ)
If I were to become a Yogi, and wander around the world, begging from door to door,
ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥
ਪ੍ਰਭੂ ਦੀ ਹਜ਼ੂਰੀ ਵਿਚ (ਤਾਂ ਅਮਲਾਂ ਦਾ) ਲੇਖਾ ਮੰਗੀਦਾ ਹੈ ਮੈਂ ਕਿਸ ਕਿਸ ਕਰਤੂਤ ਦਾ ਜਵਾਬ ਦਿਆਂਗਾ?
then, when I am summoned to the Court of the Lord, what answer could I give?
ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥
(ਜਿਸ ਮਨੁੱਖ ਨੇ) ਪ੍ਰਭੂ ਦੇ ਨਾਮ ਨੂੰ ਭਿੱਛਿਆ ਬਣਾਇਆ ਹੈ ਸੰਤੋਖ ਨੂੰ ਕੁਟੀਆ ਬਣਾਇਆ ਹੈ ਰੱਬ ਸਦਾ ਉਸ ਦੇ ਨਾਲ ਵੱਸਦਾ ਹੈ ।
The Naam, the Name of the Lord, is the charity I beg for; contentment is my temple. The True Lord is always with me.
ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥
ਭੇਖਾਂ ਨਾਲ ਕਦੇ ਕਿਸੇ ਨੂੰ ਅਸਲੀਅਤ ਨਹੀਂ ਲੱਭੀ, ਸਾਰੀ ਸ੍ਰਿਸ਼ਟੀ ਜਮਕਾਲ ਨੇ ਬੰਨ੍ਹ ਰੱਖੀ ਹੈ ।
Nothing is obtained by wearing religious robes; all will be seized by the Messenger of Death.
ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥੧॥
ਹੇ ਨਾਨਕ! ਪ੍ਰਭੂ ਦਾ ਨਾਮ ਹੀ ਯਾਦ ਕਰ, ਇਸ ਤੋਂ ਛੁਟ ਹੋਰ ਗੱਲਾਂ ਕੂੜੀਆਂ ਹਨ ।੧।
O Nanak, talk is false; contemplate the True Name. ||1||