ਸਲੋਕੁ ਮਃ ੩ ॥
Shalok, Third Mehl:
ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥
ਕਾਂ ਤੋਂ ਚਿੱਟਾ (ਹੰਸ) ਨਹੀਂ ਬਣ ਸਕਦਾ, ਲੋਹੇ ਦੀ ਬੇੜੀ (ਨਦੀ ਦਾ) ਪਾਰਲਾ ਕੰਢਾ ਨਹੀਂ ਲੱਭ ਸਕਦੀ;
The crow does not become white, and an iron boat does not float across.
ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥
ਪਰ ਸ਼ਾਬਾਸੇ ਉਸ ਸਵਾਰਨ ਵਾਲੇ (ਗੁਰੂ) ਨੂੰ (ਜਿਸ ਦੀ ਮਤਿ ਲੈ ਕੇ ਕਾਂ ਵਰਗੇ ਕਾਲੇ ਮਨ ਵਾਲਾ ਭੀ) ਪਰਮਾਤਮਾ ਦਾ ਨਾਮ ਅੰਗੀਕਾਰ ਕਰਦਾ ਹੈ,
One who puts his faith in the treasure of his Beloved Lord is blessed; he exalts and embellishes others as well.
ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥
ਹੁਕਮ ਪਛਾਣਦਾ ਹੈ ਤਾਂ (ਕਾਂ ਤੋਂ) ਹੰਸ ਬਣ ਜਾਂਦਾ ਹੈ (ਜਿਵੇਂ) ਲੱਕੜ ਦੇ ਆਸਰੇ ਲੋਹਾ (ਨਦੀ ਦੇ) ਪਾਰਲੇ ਕੰਢੇ ਜਾ ਲੱਗਦਾ ਹੈ;
One who realizes the Hukam of God's Command - his face is radiant and bright; he floats across, like iron upon wood.
ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ ॥੧॥
(ਗੁਰੂ ਦੇ ਆਸਰੇ) ਹੇ ਨਾਨਕ! ਉਹ ਤ੍ਰਿਸ਼ਨਾ ਤਿਆਗਦਾ ਹੈ ਤੇ ਰੱਬ ਦੇ ਡਰ ਵਿਚ ਜੀਊਂਦਾ ਹੈ, (ਬੱਸ!) ਇਹੀ ਕਰਣੀ ਸਭ ਤੋਂ ਚੰਗੀ ਹੈ ।੧।
Forsake thirst and desire, and abide in the Fear of God; O Nanak, these are the most excellent actions. ||1||