ਮਃ ੩ ॥
Third Mehl:
ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥
ਜੋ ਮੂਰਖ ਬਾਹਰ ਜੰਗਲਾਂ ਵਿਚ ਮਨ ਨੂੰ ਮਾਰਨ ਵਾਸਤੇ ਗਏ ਉਹ ਮਾਰ ਨ ਸਕੇ;
The ignorant people who go to the desert to conquer their minds, are not able to conquer them.
ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ ॥
ਹੇ ਨਾਨਕ! ਜੇ ਇਹ ਮਨ ਵੱਸ ਕੀਤਾ ਜਾ ਸਕਦਾ ਹੈ ਤਾਂ ਗੁਰੂ ਦੇ ਸ਼ਬਦ ਵਿਚ ਵਿਚਾਰ ਕੀਤਿਆਂ ਹੀ ਵੱਸ ਕੀਤਾ ਜਾ ਸਕਦਾ ਹੈ,
O Nanak, if this mind is to be conquered, one must contemplate the Word of the Guru's Shabad.
ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥
(ਨਹੀਂ ਤਾਂ ਉਂਞ) ਭਾਵੇਂ ਕੋਈ ਕਿਤਨੀ ਹੀ ਤਾਂਘ ਕਰੇ ਇਹ ਮਨ ਜਤਨ ਕੀਤਿਆਂ ਵੱਸ ਵਿਚ ਨਹੀਂ ਆਉਂਦਾ ।
This mind is not conquered by conquering it, even though everyone longs to do so.
ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ ਸੋਇ ॥੨॥
ਹੇ ਨਾਨਕ! ਜੇ ਸਮਰੱਥ ਗੁਰੂ ਮਿਲ ਪਏ ਤਾਂ ਮਨ ਹੀ ਮਨ ਨੂੰ ਮਾਰ ਲੈਂਦਾ ਹੈ (ਭਾਵ, ਗੁਰੂ ਦੀ ਸਹੈਤਾ ਨਾਲ ਅੰਦਰ ਵਲ ਪਰਤਿਆਂ ਮਨ ਵੱਸ ਵਿਚ ਆ ਜਾਂਦਾ ਹੈ) ।੨।
O Nanak, the mind itself conquers the mind, if one meets with the True Guru. ||2||