ਪਉੜੀ ॥
Pauree:
ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥
ਇਸ ਸ੍ਰਿਸ਼ਟੀ ਵਿਚ ਮਾਇਆ ਤੇ ਆਤਮਾ (ਦੋਹਾਂ ਦਾ) ਵਾਸ ਹੈ (ਇਹਨਾਂ ਦੇ ਅਸਰ ਹੇਠ ਕੋਈ ਅਹੰਕਾਰ ਵਿਚ ਦੂੁਜਿਆਂ ਨਾਲ ਲੜਦੇ ਹਨ ਤੇ ਕੋਈ ਨਾਮ ਦੇ ਧਨੀ ਹਨ) ਇਹ ਦੋਵੇਂ ਪਾਸੇ ਪ੍ਰਭੂ ਨੇ ਆਪ ਹੀ ਬਣਾਏ ਹਨ ।
He created both sides; Shiva dwells within Shakti (the soul dwells within the material universe).
ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥
ਮਾਇਆ ਦੇ ਅਸਰ ਵਿਚ ਰਹਿ ਕੇ ਕਿਸੇ ਨੇ (ਰੱਬ) ਨਹੀਂ ਲੱਭਾ, ਮੁੜ ਮੁੜ ਜੰਮਦਾ ਮਰਦਾ ਹੈ ।
Through the material universe of Shakti, no one has ever found the Lord; they continue to be born and die in reincarnation.
ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸ ਗਿਰਾਸਾ ॥
ਪਰ ਗੁਰੂ ਦੇ ਹੁਕਮ ਵਿਚ ਤੁਰਿਆਂ ਖਾਂਦਿਆਂ ਪੀਂਦਿਆਂ ਨਾਮ ਜਪ ਕੇ (ਹਿਰਦੇ ਵਿਚ) ਠੰਢ ਪੈਂਦੀ ਹੈ ।
Serving the Guru, peace is found, meditating on the Lord with every breath and morsel of food.
ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥
(ਹੇ ਭਾਈ!) ਸਿਮ੍ਰਿਤੀਆਂ ਤੇ ਸ਼ਾਸਤ੍ਰਾਂ (ਆਦਿਕ ਸਾਰੇ ਧਰਮ-ਪੁਸਤਕਾਂ ਨੂੰ ਬੇਸ਼ਕ) ਖੋਜ ਕੇ ਵੇਖ ਲਉ, ਚੰਗੇ ਮਨੁੱਖ ਉਹ ਹਨ ਜੋ ਪ੍ਰਭੂ ਦੇ ਸੇਵਕ ਹਨ ।
Searching and looking through the Simritees and the Shaastras, I have found that the most sublime person is the slave of the Lord.
ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੇ ਬਲਿ ਜਾਸਾ ॥੧੦॥
ਹੇ ਨਾਨਕ! ‘ਨਾਮ’ ਤੋਂ ਬਿਨਾ ਕੋਈ ਸ਼ੈ ਥਿਰ ਰਹਿਣ ਵਾਲੀ ਨਹੀਂ; ਮੈਂ ਸਦਕੇ ਹਾਂ ਪ੍ਰਭੂ ਦੇ ਨਾਮ ਤੋਂ ।੧੦।
O Nanak, without the Naam, nothing is permanent and stable; I am a sacrifice to the Naam, the Name of the Lord. ||10||