ਸਲੋਕੁ ਮਃ ੧ ॥
Shalok, First Mehl:
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥
(ਅਸਲ) ਮੁਸਲਮਾਨ ਅਖਵਾਣਾ ਬੜਾ ਔਖਾ ਹੈ ਜੇ (ਉਹੋ ਜਿਹਾ) ਬਣੇ ਤਾਂ ਮਨੁੱਖ ਆਪਣੇ ਆਪ ਨੂੰ ਮੁਸਲਮਾਨ ਅਖਾਏ ।
It is difficult to be called a Muslim; if one is truly a Muslim, then he may be called one.
ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥
(ਅਸਲੀ ਮੁਸਲਮਾਨ ਬਣਨ ਲਈ) ਸਭ ਤੋਂ ਪਹਿਲਾਂ (ਇਹ ਜ਼ਰੂਰੀ ਹੈ ਕਿ) ਮਜ਼ਹਬ ਪਿਆਰਾ ਲੱਗੇ, (ਫਿਰ) ਜਿਵੇਂ ਮਿਸਕਲੇ ਨਾਲ ਜੰਗਾਲ ਲਾਹੀਦਾ ਹੈ ਤਿਵੇਂ (ਆਪਣੀ ਕਮਾਈ ਦਾ) ਧਨ (ਲੋੜਵੰਦਿਆਂ ਨਾਲ) ਵੰਡ ਕੇ ਵਰਤੇ (ਤੇ ਇਸ ਤਰ੍ਹਾਂ ਦੌਲਤ ਦਾ ਅਹੰਕਾਰ ਦੂਰ ਕਰੇ) ।
First, let him savor the religion of the Prophet as sweet; then, let his pride of his possessions be scraped away.
ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥
ਮਜ਼ਹਬ ਦੀ ਅਗਵਾਈ ਵਿਚ ਤੁਰ ਕੇ ਮੁਸਲਮਾਨ ਬਣੇ, ਤੇ ਸਾਰੀ ਉਮਰ ਦੀ ਭਟਕਣਾ ਮੁਕਾ ਦੇਵੇ (ਭਾਵ, ਸਾਰੀ ਉਮਰ ਕਦੇ ਮਜ਼ਹਬ ਦੇ ਦੱਸੇ ਰਾਹ ਤੋਂ ਲਾਂਭੇ ਨਾਹ ਜਾਏ) ।
Becoming a true Muslim, a disciple of the faith of Mohammed, let him put aside the delusion of death and life.
ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥
ਰੱਬ ਦੇ ਕੀਤੇ ਨੂੰ ਸਿਰ ਮੱਥੇ ਤੇ ਮੰਨੇ, ਕਾਦਰ ਨੂੰ ਹੀ (ਸਭ ਕੁਝ ਕਰਨ ਵਾਲਾ) ਮੰਨੇ ਤੇ ਖ਼ੁਦੀ ਮਿਟਾ ਦੇਵੇ ।
As he submits to God's Will, and surrenders to the Creator, he is rid of selfishness and conceit.
ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
ਇਸ ਤਰ੍ਹਾਂ, ਹੇ ਨਾਨਕ ! (ਰੱਬ ਦੇ ਪੈਦਾ ਕੀਤੇ) ਸਾਰੇ ਬੰਦਿਆਂ ਨਾਲ ਪਿਆਰ ਕਰੇ, ਇਹੋ ਜਿਹਾ ਬਣੇ, ਤਾਂ ਮੁਸਲਮਾਨ ਅਖਵਾਏ ।੧।
And when, O Nanak, he is merciful to all beings, only then shall he be called a Muslim. ||1||