ਸਲੋਕੁ ਮਃ ੧ ॥
Shalok, First Mehl:
ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
ਪਰਮਾਤਮਾ ਦੇ ਹੁਕਮ ਵਿਚ ਤੁਰਿਆਂ ਪਰਮਾਤਮਾ ਨਾਲ ਬਣ ਆਉਂਦੀ ਹੈ, ਪ੍ਰਭੂ ਦੀ ਹਜ਼ੂਰੀ ਵਿਚ ਸੱਚ (ਭਾਵ, ਸਿਮਰਨ) ਪ੍ਰਵਾਨ ਹੈ ।
Submit to the Will of the Lord Commander; in His Court, only Truth is accepted.
ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥
ਹੇ ਭਾਈ! ਦੁਨੀਆ ਨੂੰ ਵੇਖ ਕੇ (ਸਿਮਰਨ ਨੂੰ ਭੁੱਲਣ ਦੀ) ਗ਼ਲਤੀ ਨਾਹ ਖਾਹ, ਮਾਲਕ (ਤੇਰੇ ਅਮਲਾਂ ਦਾ) ਲੇਖਾ ਮੰਗੇਗਾ ।
Your Lord and Master shall call you to account; do not go astray on beholding the world.
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥
ਜੋ ਮਨੁੱਖ ਦਿਲ ਦੀ ਰਾਖੀ ਕਰਦਾ ਹੈ, ਦਿਲ ਨੂੰ ਸਿੱਧੇ ਰਾਹ ਤੇ ਰੱਖਣ ਦੀ ਫ਼ਕੀਰੀ ਕਮਾਂਦਾ ਹੈ,
One who keeps watch over his heart, and keeps his heart pure, is a dervish, a saintly devotee.
ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥
ਹੇ ਨਾਨਕ! ਉਸ ਦੇ ਪਿਆਰ ਮੁਹੱਬਤ ਦਾ ਹਿਸਾਬ ਕਰਤਾਰ ਦੇ ਪਾਸ ਹੈ (ਭਾਵ, ਪ੍ਰਭੂ ਉਸ ਦੇ ਪਿਆਰ ਨੂੰ ਜਾਣਦਾ ਹੈ) ।੧।
Love and affection, O Nanak, are in the accounts placed before the Creator. ||1||