ਪਉੜੀ ॥
Pauree:
ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥
ਮਨ ਦੇ ਗ਼ੁਲਾਮ ਮਨੁੱਖ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਨੂੰ ਮੌਤ (ਦਾ ਸਹਿਮ) ਦਬਾਈ ਰੱਖਦਾ ਹੈ ।
The self-willed manmukhs are afflicted by death; they cling to Maya in emotional attachment.
ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥
ਜੋ ਮਨੁੱਖ ਮਾਇਆ ਦੇ ਮੋਹ ਵਿਚ ਲੁੱਟੇ ਜਾ ਰਹੇ ਹਨ ਉਹਨਾਂ ਨੂੰ (ਇਹ ਸਹਿਮ) ਪਲ ਵਿਚ ਮਾਰ ਕੇ ਨਾਸ ਕਰਦਾ ਹੈ ।
In an instant, they are thrown to the ground and killed; in the love of duality, they are deluded.
ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥
ਜਿਸ ਵੇਲੇ ਮੌਤ ਦਾ ਡੰਡਾ ਆ ਹੀ ਵੱਜਦਾ ਹੈ (ਮੌਤ ਸਿਰ ਤੇ ਆ ਜਾਂਦੀ ਹੈ) ਤਦੋਂ (ਇਸ ਮੋਹ ਵਿਚੋਂ ਨਿਕਲਣ ਲਈ) ਸਮਾ ਨਹੀਂ ਮਿਲਦਾ ।
This opportunity shall not come into their hands again; they are beaten by the Messenger of Death with his stick.
ਤਿਨ ਜਮ ਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥
ਜੋ ਮਨੁੱਖ ਪਰਮਾਤਮਾ ਦੀ ਯਾਦ ਵਿਚ ਸੁਚੇਤ ਰਹਿੰਦੇ ਹਨ ਉਹਨਾਂ ਨੂੰ ਜਮ ਦਾ ਡੰਡਾ ਨਹੀਂ ਲੱਗਦਾ (ਸਹਿਮ ਨਹੀਂ ਮਾਰਦਾ) ।
But Death's stick does not even strike those who remain awake and aware in the Love of the Lord.
ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥੧੨॥
ਹੇ ਪ੍ਰਭੂ! ਸਾਰੀ ਸ੍ਰਿਸ਼ਟੀ ਤੇਰੀ ਹੀ ਹੈ, ਤੂੰ ਹੀ ਇਸ ਨੂੰ ਮਾਇਆ ਦੇ ਮੋਹ ਤੋਂ ਛਡਾਣਾ ਹੈ, ਸਾਰਿਆਂ ਦਾ ਤੂੰ ਹੀ ਆਸਰਾ ਹੈਂ ।੧੨।
All are Yours, and cling to You; only You can save them. ||12||