ਪਉੜੀ ॥
Pauree:
ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥
ਪਰਮਾਤਮਾ ਨੇ ਆਪ ਹੀ ਇਹ ਮਨੁੱਖਾ ਸਰੀਰ ਸੰਵਾਰਿਆ ਹੈ ਤੇ ਆਪ ਹੀ ਇਸ ਵਿਚ ਆਪਣਾ ਨਾਮ (ਮਾਨੋ) ਨੌ ਖ਼ਜ਼ਾਨੇ ਪਾ ਦਿੱਤੇ ਹਨ ।
He Himself has embellished the body, and placed the nine treasures of the Naam within it.
ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥
ਪਰ ਕਈ ਜੀਵ ਉਸ ਨੇ ਆਪ ਹੀ ਭਟਕਣਾ ਵਿਚ ਪਾ ਕੇ ਕੁਰਾਹੇ ਪਾਏ ਹੋਏ ਹਨ, ਉਹਨਾਂ ਦਾ (ਸਾਰਾ) ਉੱਦਮ ਅਸਫਲ ਜਾਂਦਾ ਹੈ ।
He confuses some in doubt; fruitless are their actions.
ਇਕਨੀ ਗੁਰਮੁਖਿ ਬੁਝਿਆ ਹਰਿ ਆਤਮ ਰਾਮੁ ॥
ਕਈ ਜੀਵਾਂ ਨੇ ਗੁਰੂ ਦੇ ਸਨਮੁਖ ਹੋ ਕੇ (ਸਭ ਥਾਂ) ਪਰਮਾਤਮਾ ਦੀ ਜੋਤਿ (ਵਿਆਪਕ) ਸਮਝੀ ਹੈ,
Some, as Gurmukh, realize their Lord, the Supreme Soul.
ਇਕਨੀ ਸੁਣਿ ਕੈ ਮੰਨਿਆ ਹਰਿ ਊਤਮ ਕਾਮੁ ॥
ਕਈ ਜੀਵਾਂ ਨੇ ‘ਨਾਮ’ ਸੁਣ ਕੇ ਮੰਨ ਲਿਆ ਹੈ (ਭਾਵ, ‘ਨਾਮ’ ਵਿਚ ਮਨ ਗਿਝਾ ਲਿਆ ਹੈ) ਉਹਨਾਂ ਦਾ ਇਹ ਉੱਦਮ ਚੰਗਾ ਹੈ ।
Some listen to the Lord, and obey Him; sublime and exalted are their actions.
ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥੧੩॥
ਜੋ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ, ‘ਨਾਮ’ ਸਿਮਰਦੇ ਹਨ ਉਹਨਾਂ ਦੇ ਮਨ ਵਿਚ ਪ੍ਰਭੂ ਦਾ ਪਿਆਰ ਪੈਦਾ ਹੁੰਦਾ ਹੈ ।੧੩।
Love for the Lord wells up deep within, singing the Glorious Praises of the Lord's Name. ||13||