ਪਉੜੀ ॥
Pauree:
ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥
ਸਤਿਗੁਰੂ ਦੇ ਸੋਹਣੇ ਸ਼ਬਦ ਦੀ ਰਾਹੀਂ ਜਿਨ੍ਹਾਂ ਨੇ ਆਪਣਾ ਮਨ ਖੋਜਿਆ ਹੈ
Those who search their inner beings, through the Word of the Guru's Shabad, are exalted and adorned.
ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥
ਉਹ ਹਰਿ-ਨਾਮ ਸਿਮਰਦੇ ਹਨ ਤੇ ਮਨ-ਇੱਛਤ ਫਲ ਪਾਂਦੇ ਹਨ ।
They obtain what they wish for, meditating on the Lord's Name.
ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ ॥
ਜਿਸ ਮਨੁੱਖ ਉਤੇ ਪ੍ਰਭੂ ਮਿਹਰ ਕਰੇ ਉਸ ਨੂੰ ਗੁਰੂ ਮਿਲਦਾ ਹੈ ਤੇ ਉਹ ਪ੍ਰਭੂ ਦੇ ਗੁਣ ਗਾਂਦਾ ਹੈ ।
One who is blessed by God's Grace, meets with the Guru; he sings the Glorious Praises of the Lord.
ਧਰਮ ਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥
ਧਰਮਰਾਜ ਉਹਨਾਂ ਦਾ ਮਿੱਤਰ ਬਣ ਜਾਂਦਾ ਹੈ ਉਹਨਾਂ ਨੂੰ ਉਹ ਜਮ ਦੇ ਰਾਹ ਤੇ ਨਹੀਂ ਪਾਂਦਾ;
The Righteous Judge of Dharma is his friend; he does not have to walk on the Path of Death.
ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ ॥੧੪॥
ਉਹ ਦਿਨ ਰਾਤ ਹਰਿ-ਨਾਮ ਸਿਮਰਦੇ ਹਨ ਤੇ ਹਰਿ-ਨਾਮ ਵਿਚ ਜੁੜੇ ਰਹਿੰਦੇ ਹਨ ।੧੪।
He meditates on the Lord's Name, day and night; he is absorbed and immersed in the Lord's Name. ||14||