ਸਲੋਕੁ ਮਃ ੧ ॥
Shalok, First Mehl:
ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥
ਇਹੀ ਗੱਲ ਸੁਣੀਦੀ ਹੈ ਤੇ ਬਿਆਨ ਕੀਤੀ ਜਾ ਰਹੀ ਹੈ ਕਿ ਸੁਰਗ ਵਿਚ ਧਰਤੀ ਤੇ ਪਾਤਾਲ ਵਿਚ (ਤਿੰਨਾਂ ਹੀ ਲੋਕਾਂ ਵਿਚ) ਪ੍ਰਭੂ ਇਕ ਆਪ ਹੀ ਆਪ ਹੈ,
Listen to and speak the Name of the One Lord, who permeates the heavens, this world and the nether regions of the underworld.
ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥
ਉਸ ਦਾ ਹੁਕਮ ਉਲੰਘਿਆ ਨਹੀਂ ਜਾ ਸਕਦਾ, (ਜੀਆਂ ਦਾ) ਜੋ ਜੋ ਲੇਖ ਉਸ ਨੇ ਲਿਖਿਆ ਹੈ ਉਹੀ (ਹਰੇਕ ਜੀਵ ਨੂੰ) ਤੋਰ ਰਿਹਾ ਹੈ ।
The Hukam of His Command cannot be erased; whatever He has written, shall go with the mortal.
ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥
(ਸੋ,) ਨਾਹ ਕੋਈ ਮਰਦਾ ਹੈ ਨਾਹ ਕੋਈ ਮਾਰਦਾ ਹੈ, ਨਾਹ ਕੋਈ ਜੰਮਦਾ ਹੈ ਨਾਹ ਕੋਈ ਮਰਦਾ ਹੈ ।
Who has died, and who kills? Who comes and who goes?
ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥੧॥
ਹੇ ਨਾਨਕ! ਉਹ ਆਪ ਹੀ ਆਨੰਦ ਲੈਣ ਵਾਲਾ ਹੈ, ਉਸ ਦੀ ਆਪਣੀ ਹੀ ਸੁਰਤਿ (ਆਪਣੇ ਆਪ ਵਿਚ) ਟਿਕੀ ਹੋਈ ਹੈ ।੧।
Who is enraptured, O Nanak, and whose consciousness merges in the Lord? ||1||