ਮਃ ੧ ॥
First Mehl:
ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥
ਜਿਤਨਾ ਚਿਰ ਜੀਵ ‘ਹਉਮੈ’ ਦਾ ਮਾਰਿਆ ਹੋਇਆ ਹੈ ਉਸ ਦੇ ਅੰਦਰ ਤ੍ਰਿਸ਼ਨਾ ਦਾ ਦਰਿਆ ਵਹਿੰਦਾ ਰਹਿੰਦਾ ਹੈ ।
In egotism, he dies; possessiveness kills him, and the breath flows out like a river.
ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥
ਪਰ, ਹੇ ਨਾਨਕ! ਜਦੋਂ ਮਨ ‘ਨਾਮ’ ਵਿਚ ਰੰਗਿਆ ਜਾਂਦਾ ਹੈ ਤਾਂ ਤ੍ਰਿਸ਼ਨਾ ਮੁੱਕ ਜਾਂਦੀ ਹੈ,
Desire is exhausted, O Nanak, only when the mind is imbued with the Name.
ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥
ਅੱਖਾਂ ਆਪਣੇ ਆਪ ਵਿਚ ਰੱਤੀਆਂ ਜਾਂਦੀਆਂ ਹਨ, (ਨਿੰਦਾ ਆਦਿਕ) ਸੁਣਨ ਦੀ ਤਾਂਘ ਕੰਨਾਂ ਵਿਚ ਹੀ ਲੀਨ ਹੋ ਜਾਂਦੀ ਹੈ,
His eyes are imbued with the eyes of the Lord, and his ears ring with celestial consciousness.
ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥
ਜੀਭ ‘ਨਾਮ’ ਸਿਮਰ ਕੇ ਨਾਮ-ਰਸੈਣ ਵਿਚ ਰੰਗੀਜ ਕੇ ਸੋਹਣਾ ਲਾਲ ਬਣ ਜਾਂਦੀ ਹੈ,
His tongue drinks in the sweet nectar, dyed crimson by chanting the Name of the Beloved Lord.
ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥੨॥
ਮਨ (‘ਨਾਮ’ ਵਿਚ) ਮਹਕ ਕੇ ਲਪਟਾਂ ਦੇਂਦਾ ਹੈ । (ਐਸੇ ਜੀਵਨ ਵਾਲੇ ਦਾ) ਮੁੱਲ ਨਹੀਂ ਪੈ ਸਕਦਾ ।੨।
His inner being is drenched with the Lord's fragrance; his worth cannot be described. ||2||