ਸਲੋਕੁ ਮਃ ੩ ॥
Shalok, Third Mehl:
ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖ ਸਿਉ ਧਰਹਿ ਪਿਆਰੁ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਅਸਲ) ਵਪਾਰ ਦੀ ਕਦਰ ਨਹੀਂ ਜਾਣਦੇ, ਉਹ ਮਾਇਆ ਦਾ ਸੌਦਾ ਕਰਦੇ ਹਨ, ਮਾਇਆ ਜੋੜਦੇ ਹਨ ਤੇ ਮਾਇਆ ਨਾਲ ਹੀ ਪਿਆਰ ਕਰਦੇ ਹਨ;
The self-willed manmukh does not appreciate the excellence of trading in Truth. He deals in poison, collects poison, and is in love with poison.
ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥
ਉਹ ਬਾਹਰੋਂ ਤਾਂ ਵਿਦਵਾਨ ਅਖਵਾਂਦੇ ਹਨ ਪਰ ਅਸਲ ਵਿਚ ਮੂਰਖ ਹਨ ਗੰਵਾਰ ਹਨ,
Outwardly, they call themselves Pandits, religious scholars, but in their minds they are foolish and ignorant.
ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥
(ਕਿਉਂਕਿ) ਉਹ ਪ੍ਰਭੂ ਨਾਲ ਤਾਂ ਮਨ ਨਹੀਂ ਲਾਂਦੇ (ਵਿੱਦਿਆ ਦੇ ਆਸਰੇ) ਚਰਚਾ ਵਿਚ ਪਿਆਰ ਕਰਦੇ ਹਨ,
They do not focus their consciousness on the Lord; they love to engage in arguments.
ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥
ਚਰਚਾ ਦੀਆਂ ਹੀ ਨਿੱਤ ਗੱਲਾਂ ਕਰਦੇ ਹਨ; ਤੇ ਰੋਜ਼ੀ ਕਮਾਂਦੇ ਹਨ ਕੂੜ ਬੋਲ ਕੇ ।
They speak to cause arguments, and earn their living by telling lies.
ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥
(ਅਸਲ ਗੱਲ ਇਹ ਹੈ ਕਿ) ਨਾਮ ਸਿਮਰਨਾ ਹੀ ਜਗਤ ਵਿਚ (ਪਵਿਤ੍ਰ ਕੰਮ) ਹੈ, ਹੋਰ ਜੋ ਕੁਝ ਦਿੱਸ ਰਿਹਾ ਹੈ (ਇਸ ਦਾ ਆਹਰ) ਮੈਲ ਪੈਦਾ ਕਰਦਾ ਹੈ ।
In this world, only the Lord's Name is immaculate and pure. All other objects of creation are polluted.
ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥੧॥
ਹੇ ਨਾਨਕ! ਜੋ ‘ਨਾਮ’ ਨਹੀਂ ਸਿਮਰਦੇ ਉਹ ਮੂਰਖ ਨੀਵੇਂ ਜੀਵਨ ਵਾਲੇ ਹੋ ਕੇ ਆਤਮਕ ਮੌਤ ਸਹੇੜਦੇ ਹਨ ।੧।
O Nanak, those who do not remember the Naam, the Name of the Lord, are polluted; they die in ignorance. ||1||