ਪਉੜੀ ॥
Pauree:
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥
ਰਾਜੇ, ਪਰਜਾ, ਚੌਧਰੀ, ਕੋਈ ਭੀ ਸਦਾ ਨਹੀਂ ਰਹੇਗਾ ।
Neither the kings, nor their subjects, nor the leaders shall remain.
ਹਟ ਪਟਣ ਬਾਜਾਰ ਹੁਕਮੀ ਢਹਸੀਓ ॥
ਹੱਟ, ਸ਼ਹਰ, ਬਾਜ਼ਾਰ, ਪ੍ਰਭੂ ਦੇ ਹੁਕਮ ਵਿਚ (ਅੰਤ) ਢਹਿ ਜਾਣਗੇ ।
The shops, the cities and the streets shall eventually disintegrate, by the Hukam of the Lord's Command.
ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥
ਸੋਹਣੇ ਪੱਕੇ (ਘਰਾਂ ਦੇ) ਦਰਵਾਜ਼ਿਆਂ ਨੂੰ ਮੂਰਖ ਮਨੁੱਖ ਆਪਣੇ ਸਮਝਦਾ ਹੈ,
Those solid and beautiful mansions-the fools think that they belong to them.
ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥
(ਪਰ ਇਹ ਨਹੀਂ ਜਾਣਦਾ ਕਿ) ਧਨ ਨਾਲ ਭਰੇ ਹੋਏ ਖ਼ਜ਼ਾਨੇ ਇਕ ਪਲਕ ਵਿਚ ਖ਼ਾਲੀ ਹੋ ਜਾਂਦੇ ਹਨ ।
The treasure-houses, filled with wealth, shall be emptied out in an instant.
ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥
ਵਧੀਆ ਘੋੜੇ, ਰਥ, ਊਠ, ਹਾਥੀ, ਹਉਦੇ, ਬਾਗ਼ ਜ਼ਮੀਨਾਂ, ਘਰ-ਘਾਟ, ਤੰਬੂ, ਨਿਵਾਰੀ ਪਲੰਘ ਤੇ ਅਤਲਸੀ ਕਨਾਤਾਂ ਜਿਨ੍ਹਾਂ ਨੂੰ ਮਨੁੱਖ ਆਪਣੇ ਸਮਝਦਾ ਹੈ ਕਿਤੇ ਜਾਂਦੇ ਨਹੀਂ ਲੱਭਦੇ ।
The horses, chariots, camels and elephants, with all their decorations; the gardens, lands, houses, tents, soft beds and satin pavilions-Oh, where are those things, which they believe to be their own?
ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥
ਹੇ ਨਾਨਕ ! ਸਦਾ ਰਹਿਣ ਵਾਲਾ ਸਿਰਫ਼ ਉਹੀ ਹੈ, ਜੋ ਇਹਨਾਂ ਪਦਾਰਥਾਂ ਦੇ ਦੇਣ ਵਾਲਾ ਹੈ, ਉਸ ਦੀ ਪਛਾਣ ਉਸ ਦੀ ਰਚੀ ਕੁਦਰਤਿ ਵਿਚੋਂ ਹੁੰਦੀ ਹੈ ।੮।
O Nanak, the True One is the Giver of all; He is revealed through His All-powerful Creative Nature. ||8||