ਮਃ ੩ ॥
Third Mehl:
ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥
ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ,
The One who created the world, takes care of it.
ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥
ਹੇ ਭਰਾਵੋ! ਉਸ ਇਕ ਨੂੰ ਸਿਮਰੋ, ਉਸ ਤੋਂ ਬਿਨਾ ਹੋਰ ਕੋਈ (ਸੰਭਾਲ ਕਰਨ ਵਾਲਾ) ਨਹੀਂ ਹੈ ।
Meditate in remembrance on the One Lord, O Siblings of Destiny; there is none other than Him.
ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥
(ਹੇ ਭਰਾਵੋ!) ਪ੍ਰਭੂ ਦੇ ਗੁਣਾਂ ਨੂੰ ਗੁਰੂ ਦੇ ਸ਼ਬਦ ਨੂੰ ਭੋਜਨ ਬਣਾਓ (ਭਾਵ, ਜੀਵਨ ਦਾ ਆਸਰਾ ਬਣਾਓ), ਇਹ ਭੋਜਨ ਖਾਧਿਆਂ ਸਦਾ ਰੱਜੇ ਰਹੀਦਾ ਹੈ (ਮਨ ਵਿਚ ਸਦਾ ਸੰਤੋਖ ਰਹਿੰਦਾ ਹੈ)
So eat the food of the Shabad and goodness; eating it, you shall remain satisfied forever.
ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਨੂੰ ਵਡਿਆਈਆਂ ਨੂੰ (ਆਪਣਾ) ਪੁਸ਼ਾਕਾ ਬਣਾਓ, ਉਹ ਪੁਸ਼ਾਕਾ ਸਦਾ ਸਾਫ਼ ਰਹਿੰਦਾ ਹੈ ਤੇ ਕਦੇ ਮੈਲਾ ਨਹੀਂ ਹੁੰਦਾ ।
Dress yourself in the Praise of the Lord. Forever and ever, it is radiant and bright; it is never polluted.
ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥
ਆਤਮਕ ਅਡੋਲਤਾ ਵਿਚ (ਰਹਿ ਕੇ) ਖੱਟਿਆ ਹੋਇਆ ਨਾਮ-ਧਨ ਕਦੇ ਘਟਦਾ ਨਹੀਂ ।
I have intuitively earned the true wealth, which never decreases.
ਦੇਹੀ ਨੋ ਸਬਦੁ ਸੀਗਾਰੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥
ਮਨੁੱਖਾ ਸਰੀਰ ਲਈ ਗੁਰੂ ਦਾ ਸ਼ਬਦ (ਮਾਨੋ) ਗਹਣਾ ਹੈ, ਇਸ (ਗਹਣੇ ਦੀ ਬਰਕਤਿ) ਨਾਲ ਸਦਾ ਹੀ ਸੁਖ ਮਿਲਦਾ ਹੈ ।
The body is adorned with the Shabad, and is at peace forever and ever.
ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥੨॥
ਹੇ ਨਾਨਕ! ਜਿਸ ਮਨੁੱਖ ਨੂੰ ਪ੍ਰਭੂ ਆਪ ਸੋਝੀ ਪਾਏ ਉਹ ਗੁਰੂ ਦੀ ਰਾਹੀਂ ਇਹ (ਜੀਵਨ-ਭੇਤ) ਸਮਝਦਾ ਹੈ ।੨।
O Nanak, the Gurmukh realizes the Lord, who reveals Himself. ||2||