ਪਉੜੀ ॥
Pauree:
ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥
(ਜੀਵ ਦੇ) ਅੰਦਰ ਹੀ (ਜੀਆਂ ਦਾ) ਮਾਲਕ (ਬੈਠਾ) ਹੈ, (ਜੀਵ ਦੇ) ਅੰਦਰ ਹੀ (ਉਸ ਦਾ) ਤਖ਼ਤ ਹੈ, ਉਹ ਆਪ ਹੀ (ਅੰਦਰ ਬੈਠਾ ਹੋਇਆ, ਜੀਵ ਦੇ ਕੀਤੇ ਕਰਮਾਂ ਦਾ) ਨਿਆਂ ਕਰੀ ਜਾਂਦਾ ਹੈ;
The King sits on the throne within the self; He Himself administers justice.
ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥
(ਜੀਵ ਦੇ) ਅੰਦਰ ਹੀ (ਉਸ ਦਾ) ਮਹਲ ਹੈ, (ਜੀਵ ਦੇ) ਅੰਦਰ ਹੀ (ਬੈਠਾ ਜੀਵ ਨੂੰ) ਆਸਰਾ (ਦੇਈ ਜਾ ਰਿਹਾ) ਹੈ, ਪਰ ਉਸ ਦੇ ਮਹਲ ਦਾ ਬੂਹਾ ਗੁਰੂ ਦੇ ਸ਼ਬਦ ਦੀ ਰਾਹੀਂ ਲੱਭਦਾ ਹੈ ।
Through the Word of the Guru's Shabad, the Lord's Court is known; within the self is the Sanctuary, the Mansion of the Lord's Presence.
ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥
(ਜੀਵ ਦੇ ਅੰਦਰ ਹੀ ਬੈਠੇ ਹੋਏ ਦੀ ਹਜ਼ੂਰੀ ਵਿਚ) ਖਰੇ ਜੀਵ ਪਰਖ ਕੇ ਖ਼ਜ਼ਾਨੇ ਵਿਚ ਰੱਖੇ ਜਾਂਦੇ ਹਨ (ਭਾਵ, ਅੰਦਰ ਬੈਠਾ ਹੋਇਆ ਹੀ ਖਰੇ ਜੀਵਾਂ ਦੀ ਆਪ ਸੰਭਾਲ ਕਰੀ ਜਾਂਦਾ ਹੈ), ਖੋਟਿਆਂ ਨੂੰ ਥਾਂ ਨਹੀਂ ਮਿਲਦੀ ।
The coins are assayed, and the genuine coins are placed in His treasury, while the counterfeit ones find no place.
ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥
ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਰ ਥਾਂ ਮੌਜੂਦ ਹੈ, ਉਸ ਦਾ ਨਿਆਂ ਸਦਾ ਅਟੱਲ ਹੈ;
The Truest of the True is all-pervading; His justice is forever True.
ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥
ਉਸ ਦਾ ਨਿਆਂ ਸਦਾ ਅਟੱਲ ਹੈ; ਉਨ੍ਹਾਂ ਨੂੰ ਉਸ ਦੇ ਨਾਮ-ਅੰਮ੍ਰਿਤ ਦਾ ਸੁਆਦ ਆਉਂਦਾ ਹੈ ਜਿਨ੍ਹਾਂ ਦੇ ਮਨ ਵਿਚ ਨਾਮ ਵੱਸਦਾ ਹੈ ।੧੮।
One comes to enjoy the Ambrosial essence, when the Name is enshrined in the mind. ||18||