ਸਲੋਕ ਮਃ ੧ ॥
Shalok, First Mehl:
ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥
ਹੇ ਪ੍ਰਭੂ! ਜਦੋਂ ਮੈਂ ‘ਹਉਂ, ਹਉਂ’ ਕਰਦਾ ਹਾਂ ਤਦੋਂ ਤੂੰ (ਮੇਰੇ ਅੰਦਰ ਪਰਗਟ) ਨਹੀਂ ਹੁੰਦਾ, ਪਰ ਜਦੋਂ ਤੂੰ ਆ ਵੱਸਦਾ ਹੈਂ ਮੇਰੀ ‘ਹਉਂ’ ਮੁਕ ਜਾਂਦੀ ਹੈ ।
When one acts in egotism, then You are not there, Lord. Wherever You are, there is no ego.
ਬੂਝਹੁ ਗਿਆਨੀ ਬੂਝਣਾ ਏਹ ਅਕਥ ਕਥਾ ਮਨ ਮਾਹਿ ॥
ਹੇ ਗਿਆਨਵਾਨ! ਅਕੱਥ ਪ੍ਰਭੂ ਦੀ ਇਹ ਡੂੰਘੀ ਰਾਜ਼ ਵਾਲੀ ਗੱਲ ਆਪਣੇ ਮਨ ਵਿਚ ਸਮਝ ।
O spiritual teachers, understand this: the Unspoken Speech is in the mind.
ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥
ਅਲੱਖ ਪ੍ਰਭੂ ਵੱਸਦਾ ਤਾਂ ਸਭ ਦੇ ਅੰਦਰ ਹੈ, ਪਰ ਇਹ ਅਸਲੀਅਤ ਗੁਰੂ ਤੋਂ ਬਿਨਾ ਨਹੀਂ ਲੱਭਦੀ,
Without the Guru, the essence of reality is not found; the Invisible Lord dwells everywhere.
ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥
ਜਦੋਂ ਗੁਰੂ ਮਿਲ ਪਏ ਜਦੋਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸੇ ਤਾਂ ਇਹ ਸਮਝ ਪੈਂਦੀ ਹੈ ।
One meets the True Guru, and then the Lord is known, when the Word of the Shabad comes to dwell in the mind.
ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥
ਜਿਸ ਮਨੁੱਖ ਦੀ ‘ਹਉਂ’ ਦੂਰ ਹੋ ਜਾਂਦੀ ਹੈ, (ਮਾਇਆ ਦੀ ਖ਼ਾਤਰ) ਭਟਕਣਾ ਮਿਟ ਜਾਂਦੀ ਹੈ (ਮੌਤ ਆਦਿਕ ਦਾ) ਡਰ ਮੁੱਕ ਜਾਂਦਾ ਹੈ, ਉਸ ਦੇ ਸਾਰੀ ਉਮਰ ਦੇ ਦੁੱਖ ਨਾਸ ਹੋ ਜਾਂਦੇ ਹਨ (ਕਿਉਂਕਿ ਜੀਵਨ ਵਿਚ ਦੁੱਖ ਹੁੰਦੇ ਹੀ ਇਹੀ ਹਨ);
When self-conceit departs, doubt and fear also depart, and the pain of birth and death is removed.
ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥
ਜਿਨ੍ਹਾਂ ਨੂੰ ਗੁਰੂ ਦੀ ਮਤਿ ਲਿਆਂ ਰੱਬ ਦਿੱਸ ਪੈਂਦਾ ਹੈ, ਜਿਨ੍ਹਾਂ ਦੀ ਬੁੱਧ ਉੱਜਲ ਹੋ ਜਾਂਦੀ ਹੈ ਉਹ (ਇਹਨਾਂ ਦੁੱਖਾਂ ਦੇ ਸਮੁੰਦਰ ਤੋਂ) ਤਰ ਜਾਂਦੇ ਹਨ ।
Following the Guru's Teachings, the Unseen Lord is seen; the intellect is exalted, and one is carried across.
ਨਾਨਕ ਸੋਹੰ ਹੰਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥੧॥
(ਸੋ,) ਹੇ ਨਾਨਕ! (ਤੂੰ ਭੀ) ਸਿਮਰਨ ਕਰ ਜਿਸ ਨਾਲ ਤੇਰੀ ਆਤਮਾ ਪ੍ਰਭੂ ਨਾਲ ਇਕ-ਰੂਪ ਹੋ ਜਾਏ, (ਵੇਖ!) ਤ੍ਰਿਲੋਕੀ ਦੇ ਹੀ ਜੀਵ ਉਸੇ ਵਿਚ ਟਿਕੇ ਹੋਏ ਹਨ (ਉਸੇ ਦੇ ਆਸਰੇ ਹਨ) ।੧।
O Nanak, chant the chant of 'Sohang hansaa' - 'He is me, and I am Him.' The three worlds are absorbed in Him. ||1||