ਸਲੋਕੁ ਮਃ ੧ ॥
Shalok, First Mehl:
ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥
ਜੇ ਸਾਰੀਆਂ ਨਦੀਆਂ (ਮੇਰੇ ਵਾਸਤੇ) ਗਾਈਆਂ ਬਣ ਜਾਣ (ਪਾਣੀ ਦੇ) ਚਸ਼ਮੇ ਦੱੁਧ ਤੇ ਘਿਉ ਬਣ ਜਾਣ,
If the rivers became cows, giving milk, and the spring water became milk and ghee;
ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥
ਸਾਰੀ ਜ਼ਮੀਨ ਸ਼ਕਰ ਬਣ ਜਾਏ, (ਇਹਨਾਂ ਪਦਾਰਥਾਂ ਨੂੰ ਵੇਖ ਕੇ) ਮੇਰੀ ਜਿੰਦ ਨਿੱਤ ਖ਼ੁਸ਼ ਹੋਵੇ,
If all the earth became sugar, to continually excite the mind;
ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥
ਜੇ ਹੀਰੇ ਤੇ ਲਾਲਾਂ ਨਾਲ ਜੜਿਆ ਹੋਇਆ ਸੋਨੇ ਤੇ ਚਾਂਦੀ ਦਾ ਪਹਾੜ ਬਣ ਜਾਏ,
if the mountains became gold and silver, studded with gems and jewels
ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥
ਤਾਂ ਭੀ (ਹੇ ਪ੍ਰਭੂ ! ਮੈਂ ਇਹਨਾਂ ਪਦਾਰਥਾਂ ਵਿਚ ਨਾਹ ਫਸਾਂ ਤੇ) ਤੇਰੀ ਹੀ ਸਿਫ਼ਤਿ-ਸਾਲਾਹ ਕਰਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਮੁੱਕ ਨਾਹ ਜਾਏ ।੧।
-even then, I would worship and adore You, and my longing to chant Your Praises would not decrease. ||1||