ਪਉੜੀ ॥
Pauree:
ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥
ਉਸ ਪਰਮਾਤਮਾ ਨੇ (ਜਿਸ ਮਨੁੱਖ ਤੋਂ) ਆਪਣੀ ਰਜ਼ਾ ਵਿਚ ਆਪਣਾ ਹੁਕਮ ਮਨਾਇਆ ਹੈ ਉਸ ਮਨੁੱਖ ਨੇ ਰਜ਼ਾ ਵਿਚ ਰਹਿ ਕੇ ਸੁਖ ਲੱਭਾ ਹੈ ।
By the Pleasure of His Will, the Lord inspires us to obey the Hukam of His Command; by the Pleasure of His Will, we find peace.
ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥
ਉਸ ਪ੍ਰਭੂ ਨੇ ਆਪਣੀ ਰਜ਼ਾ ਵਿਚ ਜਿਸ ਮਨੁੱਖ ਨੂੰ ਗੁਰੂ ਮਿਲਾਇਆ ਹੈ ਉਹ ਮਨੁੱਖ ਰਜ਼ਾ ਵਿਚ ਰਹਿ ਕੇ ‘ਨਾਮ’ ਸਿਮਰਦਾ ਹੈ;
By the Pleasure of His Will, He leads us to meet the True Guru; by the Pleasure of His Will, we meditate on the Truth.
ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥
ਜਿਸ ਮਨੁੱਖ ਨੂੰ ਪ੍ਰਭੂ ਦੀ ਰਜ਼ਾ ਵਿਚ ਰਹਿਣਾ ਸਭ ਤੋਂ ਵੱਡੀ ਰੱਬੀ ਬਖ਼ਸ਼ਸ਼ ਪ੍ਰਤੀਤ ਹੰੁਦੀ ਹੈ ਉਹ ਆਪ ‘ਨਾਮ’ ਸਿਮਰਦਾ ਹੈ ਤੇ ਹੋਰਨਾਂ ਨੂੰ ਸੁਣਾਂਦਾ ਹੈ;
There is no other gift as great as the Pleasure of His Will; this Truth is spoken and proclaimed.
ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥
ਪਰ ‘ਨਾਮ’ ਸਿਮਰਦੇ ਉਹੀ ਹਨ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਮੁੱਢ ਤੋਂ ਲਿਖਿਆ ਹੋਇਆ ਹੈ (ਭਾਵ, ਜਿਨ੍ਹਾਂ ਦੇ ਅੰਦਰ ਪੂਰਬਲੇ ਕਰਮਾਂ ਅਨੁਸਾਰ ਸਿਮਰਨ ਦੇ ਸੰਸਕਾਰ ਮੌਜੂਦ ਹਨ) ।
Those who have such pre-ordained destiny, practice and live the Truth.
ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥੨੧॥
(ਸੋ,) ਹੇ ਨਾਨਕ! ਉਸ ਪ੍ਰਭੂ ਦੀ ਸਰਨ ਵਿਚ ਰਹੁ ਜਿਸ ਨੇ ਇਹ ਸੰਸਾਰ ਪੈਦਾ ਕੀਤਾ ਹੈ ।੨੧।
Nanak has entered His Sanctuary; He created the world. ||21||