ਪਉੜੀ ॥
Pauree:
ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥
ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਰ ਥਾਂ ਆਪ ਹੀ (ਮੌਜੂਦ) ਹੈ ।
He Himself creates the creation, and gazes upon it; He Himself is totally True.
ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥
ਪਰ ਜੋ ਮਨੁੱਖ (ਪ੍ਰਭੂ ਦੀ ਇਸ ਹਰ ਥਾਂ ਮੌਜੂਦ ਹੋਣ ਦੀ) ਰਜ਼ਾ ਨੂੰ ਨਹੀਂ ਸਮਝਦਾ, ਉਹ ਮਨੁੱਖ ਡੋਲਦਾ ਰਹਿੰਦਾ ਹੈ ।
One who does not understand the Hukam, the Command of his Lord and Master, is false.
ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥
ਜਿਸ ਪਾਸੇ ਪ੍ਰਭੂ ਦੀ ਰਜ਼ਾ ਹੋਵੇ ਉਸੇ ਪਾਸੇ (ਹਰੇਕ ਜੀਵ ਨੂੰ) ਲਾਂਦਾ ਹੈ, ਜਿਸ ਨੂੰ ਗੁਰੂ ਦੇ ਸਨਮੁਖ ਕਰਦਾ ਹੈ ਉਹ ਪ੍ਰਭੂ ਦਾ ਹੀ ਰੂਪ ਹੋ ਜਾਂਦਾ ਹੈ ।
By the Pleasure of His Will, the True Lord joins the Gurmukh to Himself.
ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥
(ਉਂਞ ਤਾਂ) ਸਭ ਜੀਵਾਂ ਦਾ ਮਾਲਕ ਇਕ ਪਰਮਾਤਮਾ ਹੀ ਹੈ, ਪਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ (ਉਸ ਵਿਚ) ਜੁੜਿਆ ਜਾ ਸਕਦਾ ਹੈ;
He is the One Lord and Master of all; through the Word of the Guru's Shabad, we are blended with Him.
ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥
(ਸੋ) ਗੁਰੂ ਦੇ ਸਨਮੁਖ ਹੋ ਕੇ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।
The Gurmukhs praise Him forever; all are beggars of Him.
ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥੨੨॥੧॥ ਸੁਧੁ ॥
(ਜਗਤ ਦੇ ਇਹ) ਸਾਰੇ ਕੌਤਕ ਉਸ ਮਾਲਕ ਦੇ ਹੀ ਹਨ; ਹੇ ਨਾਨਕ! ਜਿਵੇਂ ਉਹ ਆਪ ਜੀਵ ਨੂੰ ਨਚਾਂਦਾ ਹੈ ਤਿਵੇਂ ਜੀਵ ਨੱਚਦਾ ਹੈ ।੨੨।੧।ਸੁਧੁ।
O Nanak, as He Himself makes us dance, we dance. ||22||1|| Sudh||