ਪਉੜੀ ॥
Pauree:
ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਅਤੇ ਤੂੰ ਆਪਣਾ ਅਟੱਲ ਨਿਯਮ ਹੀ ਹਰ ਥਾਂ ਕਾਇਮ ਕੀਤਾ ਹੋਇਆ ਹੈ ।
You are True, O my True Lord and Master; You uphold all that is true.
ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥
ਜਗਤ ਪੈਦਾ ਕਰ ਕੇ ਤੂੰ ਇਹ ਨਿਯਮ ਭੀ ਬਣਾ ਦਿੱਤਾ ਕਿ (ਜੀਵਾਂ ਨੂੰ) ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਚਾਹੀਦਾ ਹੈ ।
You created the world, making a place for the Gurmukhs.
ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥
ਹੇ ਹਰੀ! ਤੇਰੀ ਹੀ ਆਗਿਆ ਅਨੁਸਾਰ ਵੇਦ (ਆਦਿਕ ਧਰਮ-ਪੁਸਤਕਾਂ ਪਰਗਟ) ਹੋਏ, ਜਿਨ੍ਹਾਂ ਨੇ (ਜਗਤ ਵਿਚ) ਪਾਪ ਤੇ ਪੁੰਨ ਨੂੰ ਨਿਖੇੜਿਆ ਹੈ,
By the Will of the Lord, the Vedas came into being; they discriminate between sin and virtue.
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥
ਤੂੰ ਹੀ ਬ੍ਰਹਮਾ ਵਿਸ਼ਨੂੰ ਤੇ ਸ਼ਿਵ ਨੂੰ ਪੈਦਾ ਕੀਤਾ, ਤੂੰ ਹੀ ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ-ਰੂਪ ਜਗਤ ਬਣਾਇਆ ਹੈ ।
You created Brahma, Vishnu and Shiva, and the expanse of the three qualities.
ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥
ਹੇ ਹਰੀ! ਇਹ ਨੌ ਹਿੱਸਿਆਂ ਵਾਲੀ ਧਰਤੀ ਸਾਜ ਕੇ ਤੂੰ ਇਸ ਵਿਚ ਅਨੇਕਾਂ ਰੰਗ ਸਜਾਏ ਹਨ ।
Creating the world of the nine regions, O Lord, You have embellished it with beauty.
ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥
ਵਖ ਵਖ ਭਾਂਤ ਦੇ ਜੀਵ ਪੈਦਾ ਕਰ ਕੇ ਤੂੰ (ਜੀਵਾਂ ਦੇ ਅੰਦਰ) ਆਪਣੀ ਸੱਤਿਆ ਕਾਇਮ ਕੀਤੀ ਹੈ ।
Creating the beings of various kinds, You infused Your power into them.
ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥
ਹੇ ਸਦਾ-ਥਿਰ ਸਿਰਜਣਹਾਰ! ਕੋਈ ਜੀਵ (ਤੇਰੇ ਗੁਣਾਂ ਦਾ) ਅੰਤ ਨਹੀਂ ਜਾਣ ਸਕਦਾ ।
No one knows Your limit, O True Creator Lord.
ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥
ਸਭ ਤਰ੍ਹਾਂ ਦੇ ਭੇਤ ਤੂੰ ਆਪ ਹੀ ਜਾਣਦਾ ਹੈਂ, ਜੀਵਾਂ ਨੂੰ ਤੂੰ ਗੁਰੂ ਦੇ ਰਸਤੇ ਉਤੇ ਤੋਰ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਉਂਦਾ ਹੈਂ ।੧।
You Yourself know all ways and means; You Yourself save the Gurmukhs. ||1||