ਪਉੜੀ ॥
Pauree:
ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥
ਹੇ ਪ੍ਰਭੂ! ਤੂੰ ਅਪਹੁੰਚ ਹੈਂ ਦਇਆਲ ਤੇ ਬੇਅੰਤ ਹੈਂ, ਕੋਈ ਜੀਵ ਤੇਰਾ ਮੁੱਲ ਨਹੀਂ ਪਾ ਸਕਦਾ ।
You are inaccessible, merciful and infinite; who can estimate Your worth?
ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥
ਇਹ ਸਾਰਾ ਜਗਤ ਤੂੰ ਹੀ ਪੈਦਾ ਕੀਤਾ ਹੈ, ਤੇ ਸਾਰੇ ਭਵਨਾਂ ਦਾ ਤੂੰ ਹੀ ਮਾਲਕ ਹੈਂ ।
You created the entire universe; You are the Master of all the worlds.
ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥
ਹੇ ਮੇਰੇ ਸਰਬ-ਵਿਆਪਕ ਮਾਲਕ! ਕੋਈ ਜੀਵ ਤੇਰੀ ਤਾਕਤ ਦਾ ਅੰਦਾਜ਼ਾ ਨਹੀਂ ਲਾ ਸਕਦਾ ।
No one knows Your creative power, O my all-pervading Lord and Master.
ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ ਉਧਰਣ ॥
ਹੇ ਜਗਤ ਉੱਧਾਰਣ ਵਾਲੇ ਅਬਿਨਾਸੀ ਪ੍ਰਭੂ! ਕੋਈ ਜੀਵ ਤੇਰੀ ਬਰਾਬਰੀ ਨਹੀਂ ਕਰ ਸਕਦਾ ।
No one can equal You; You are imperishable and eternal, the Savior of the world.
ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥
ਹੇ ਪ੍ਰਭੂ! ਸਾਰੀਆਂ ਧਰਤੀਆਂ ਤੂੰ ਹੀ ਬਣਾਈਆਂ ਹਨ ਇਹ ਚਾਰੇ ਜੁੱਗ ਤੇਰੇ ਹੀ ਬਣਾਏ ਹੋਏ ਹਨ (ਸਮਾਂ ਬਣਾਣ ਵਾਲਾ ਤੇ ਸਮੇਂ ਦੀ ਵੰਡ ਕਰਨ ਵਾਲਾ ਤੂੰ ਹੀ ਹੈਂ) ।
You established the four ages; You are the Creator of all worlds.
ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥
(ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਬਣਾਇਆ ਹੈ, (ਜਨਮ ਮਰਨ ਦੇ ਗੇੜ ਦਾ) ਰਤਾ ਭੀ ਪ੍ਰਭਾਵ ਤੇਰੇ ਉਤੇ ਨਹੀਂ ਪੈਂਦਾ ।
You created the comings and goings of reincarnation; not even a particle of filth sticks to You.
ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥
ਹੇ ਪ੍ਰਭੂ! ਜਿਸ ਜੀਵ ਉਤੇ ਤੂੰ ਦਿਆਲ ਹੁੰਦਾ ਹੈਂ ਉਸ ਨੂੰ ਗੁਰੂ ਦੀ ਚਰਨੀਂ ਲਾਂਦਾ ਹੈਂ
As you are merciful, You attach us to the Feet of the True Guru.
ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥੨॥
(ਕਿਉਂਕਿ) ਹੇ ਸ੍ਰਿਸ਼ਟੀ-ਕਰਤਾ ਅਬਿਨਾਸ਼ੀ ਪ੍ਰਭੂ! (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕਿਸੇ ਭੀ ਉਪਾਵ ਨਾਲ ਤੂੰ ਮਿਲ ਨਹੀਂ ਸਕਦਾ ।੨।
You cannot be found by any other efforts; You are the eternal, imperishable Creator of the Universe. ||2||