ਪਉੜੀ ॥
Pauree:
ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥
ਹੇ ਪ੍ਰਭੂ! ਤੂੰ ਪਾਰਬ੍ਰਹਮ ਹੈਂ, ਸਭ ਤੋਂ ਵੱਡਾ ਮਾਲਕ ਹੈਂ, ਤੂੰ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ ।
O Supreme Lord God, O Transcendent Lord, You do not take birth.
ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥
ਤੂੰ ਆਪਣੇ ਹੁਕਮ ਨਾਲ ਜਗਤ ਪੈਦਾ ਕਰਦਾ ਹੈਂ, (ਜਗਤ) ਪੈਦਾ ਕਰ ਕੇ (ਇਸ ਵਿਚ) ਵਿਆਪਕ ਹੈਂ ।
By the Hukam of Your Command, You formed the Universe; forming it, You merge into it.
ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥
ਤੇਰਾ ਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਫਿਰ ਜੀਵ ਤੇਰਾ ਧਿਆਨ ਕਿਸ ਤਰੀਕੇ ਨਾਲ ਧਰਨ?
Your Form cannot be known; how can one meditate on You?
ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥
ਹੇ ਪ੍ਰਭੂ! ਤੂੰ ਸਭ ਜੀਵਾਂ ਵਿਚ ਆਪ ਮੌਜੂਦ ਹੈਂ, (ਸਭ ਵਿਚ) ਆਪਣੀ ਤਾਕਤ ਵਿਖਾ ਰਿਹਾ ਹੈਂ ।
You are pervading and permeating all; You Yourself reveal Your creative potency.
ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥
(ਤੇਰੇ ਪਾਸ) ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ ਜੋ ਕਦੇ ਮੁੱਕ ਨਹੀਂ ਸਕਦੇ,
Your treasures of devotional worship are overflowing; they never decrease.
ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥
ਤੇਰੇ ਗੁਣਾਂ ਦੇ ਖ਼ਜ਼ਾਨੇ ਐਸੇ ਰਤਨ ਜਵਾਹਰ ਤੇ ਲਾਲ ਹਨ ਜਿਨ੍ਹਾਂ ਦਾ ਮੁੱਲ ਨਹੀਂ ਪੈ ਸਕਦਾ (ਜਗਤ ਵਿਚ ਕੋਈ ਐਸੀ ਚੀਜ਼ ਨਹੀਂ ਹੈ ਜਿਸ ਦੇ ਇਵਜ਼ ਵਿਚ ਗੁਣਾਂ ਦੇ ਖ਼ਜ਼ਾਨੇ ਮਿਲ ਸਕਣ) ।
These gems, jewels and diamonds - their value cannot be estimated.
ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥
ਜਿਸ ਜੀਵ ਉਤੇ ਤੂੰ ਦਇਆ ਕਰਦਾ ਹੈਂ ਉਸ ਨੂੰ ਸਤਿਗੁਰੂ ਦੀ ਸੇਵਾ ਵਿਚ ਜੋੜਦਾ ਹੈਂ ।
As You Yourself become merciful, Lord, You link us to the service of the True Guru.
ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥੩॥
(ਗੁਰੂ ਦੀ ਸਰਨ ਆ ਕੇ) ਜੋ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ, ਉਹਨਾਂ ਨੂੰ ਕਿਸੇ ਕਿਸਮ ਦੀ ਥੁੜ ਨਹੀਂ ਰਹਿੰਦੀ ।੩।
One who sings the Glorious Praises of the Lord, never suffers any deficiency. ||3||