ਪਉੜੀ ॥
Pauree:
ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥
ਹੇ ਪ੍ਰਭੂ! ਤੂੰ ਸੁਚੱਜਾ ਸਿਆਣਾ ਤੇ ਸੋਹਣਾ ਹੈਂ, ਸਭ ਜੀਵਾਂ ਵਿਚ ਤੂੰ ਹੀ ਮੌਜੂਦ ਹੈਂ,
You are Wise, all-knowing and beautiful; You are pervading and permeating all.
ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥
(ਸੋ) ਤੂੰ ਆਪ ਹੀ ਮਾਲਕ ਹੈਂ ਆਪ ਹੀ ਸੇਵਕ ਹੈਂ ਆਪ ਹੀ ਆਪਣੀ ਪੂਜਾ ਕਰ ਰਿਹਾ ਹੈਂ
You Yourself are the Lord and Master, and the servant; You worship and adore Yourself.
ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥
(ਹਰੇਕ ਜੀ ਦੇ ਅੰਦਰ ਵਿਆਪਕ ਹੋਣ ਕਰਕੇ) ਤੂੰ ਆਪ ਹੀ (ਜੀਵਾਂ ਦੇ ਕੰਮਾਂ ਨੂੰ) ਜਾਣਦਾ ਹੈਂ ਵੇਖਦਾ ਹੈਂ, ਤੂੰ ਆਪ ਹੀ ਚੰਗੇ ਆਚਰਨ ਵਾਲਾ ਹੈਂ ।
You are all-wise and all-seeing; You Yourself are true and pure.
ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥
ਹੇ ਮੇਰੇ ਹਰੀ ਭਗਵਾਨ! ਤੂੰ ਆਪ ਹੀ ਜਤੀ ਹੈਂ, ਆਪ ਹੀ ਪਵਿਤ੍ਰ ਆਚਰਨ ਵਾਲਾ ਹੈਂ ।
The Immaculate Lord, my Lord God, is celibate and True.
ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥
ਇਹ ਸਾਰਾ ਜਗਤ-ਖਿਲਾਰਾ ਤੂੰ ਆਪ ਹੀ ਖਿਲਾਰਿਆ ਹੋਇਆ ਹੈ, ਤੂੰ ਆਪ ਹੀ ਇਹ ਜਗਤ-ਖੇਡ ਖੇਡ ਰਿਹਾ ਹੈਂ ।
God spreads out the expanse of the entire universe, and He Himself plays in it.
ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥
(ਜੀਵਾਂ ਦੇ) ਜੰਮਣ ਮਰਨ ਦਾ ਤਮਾਸ਼ਾ ਤੂੰ ਆਪ ਹੀ ਰਚਾਇਆ ਹੋਇਆ ਹੈ, ਇਹ ਤਮਾਸ਼ੇ ਰਚ ਕੇ ਤੂੰ ਆਪ ਹੀ ਵੇਖ ਰਿਹਾ ਹੈਂ ।
He created this coming and going of reincarnation; creating the wondrous play, He gazes upon it.
ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਗੁਰੂ ਉਪਦੇਸ਼ ਦੀ ਦਾਤਿ ਦੇਂਦਾ ਹੈਂ, ਉਸ ਨੂੰ ਮੁੜ ਜੂਨਾਂ ਦੇ ਗੇੜ ਵਿਚ ਨਹੀਂ ਪਾਂਦਾ ।
One who is blessed with the Guru's Teachings, is not consigned to the womb of reincarnation, ever again.
ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥੪॥
(ਤੇਰੇ ਪੈਦਾ ਕੀਤੇ ਇਹਨਾਂ) ਜੀਵਾਂ ਦੇ ਇਖ਼ਤਿਆਰ ਵਿਚ ਕੁਝ ਨਹੀਂ ਹੈ, ਜਿਵੇਂ ਤੂੰ ਆਪ ਜੀਵਾਂ ਨੂੰ ਤੋਰ ਰਿਹਾ ਹੈਂ, ਤਿਵੇਂ ਤੁਰ ਰਹੇ ਹਨ ।੪।
All walk as He makes them walk; nothing is under the control of the created beings. ||4||