ਪਉੜੀ ॥
Pauree:
ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥
ਹੇ ਪ੍ਰਭੂ! ਤੇਰਾ ਕੋਈ (ਖ਼ਾਸ) ਰੂਪ ਨਹੀਂ ਕੋਈ ਚਿਹਨ-ਚੱਕ੍ਰ ਨਹੀਂ । ਤੇਰੀ ਕੋਈ (ਖ਼ਾਸ) ਜਾਤਿ ਨਹੀਂ, (ਬ੍ਰਾਹਮਣ ਖਤ੍ਰੀ ਆਦਿ) ਤੇਰਾ ਕੋਈ (ਖ਼ਾਸ) ਵਰਨ ਨਹੀਂ ਹੈ ।
You have no form or shape, no social class or race.
ਏ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥
ਇਹ ਮਨੁੱਖ ਤੈਨੂੰ ਕਿਤੇ ਦੂਰ ਥਾਂ ਵੱਸਦਾ ਸਮਝਦੇ ਹਨ, ਤੂੰ ਹਰ ਥਾਂ ਮੌਜੂਦ ਹੈਂ,
These humans believe that You are far away; but You are quite obviously apparent.
ਤੂ ਸਭਿ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥
ਸਭ ਜੀਵਾਂ ਵਿਚ ਵਿਆਪਕ ਹੋ ਕੇ ਪਦਾਰਥ ਭੋਗ ਰਿਹਾ ਹੈਂ, (ਫਿਰ ਭੀ) ਤੈਨੂੰ ਮਾਇਆ ਦਾ ਅਸਰ ਪੋਹ ਨਹੀਂ ਸਕਦਾ ।
You enjoy Yourself in every heart, and no filth sticks to You.
ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ ॥
ਤੂੰ ਸਦਾ ਅਨੰਦ ਰਹਿਣ ਵਾਲਾ ਹੈਂ, ਬੇਅੰਤ ਹੈਂ, ਸਭ ਵਿਚ ਵਿਆਪਕ ਹੈਂ, ਸਭਨਾਂ ਵਿਚ ਤੇਰੀ ਜੋਤਿ ਟਿਕੀ ਹੋਈ ਹੈ ।
You are the blissful and infinite Primal Lord God; Your Light is all-pervading.
ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥
ਹੇ ਸਿਰਜਣਹਾਰ! ਹੇ ਪਰਮਾਤਮਾ! ਸਾਰੇ ਦੇਵਤਿਆਂ ਵਿਚ ਤੂੰ ਆਪ ਹੀ ਦੇਵਤਾ (ਪ੍ਰਕਾਸ਼ ਕਰਨ ਵਾਲਾ) ਹੈਂ ।
Among all divine beings, You are the most divine, O Creator-architect, Rejuvenator of all.
ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥
ਤੂੰ ਪਰੇ ਤੋਂ ਪਰੇ ਹੈਂ, ਤੂੰ ਨਾਸ-ਰਹਿਤ ਹੈਂ, ਮੇਰੀ ਇਕ ਜੀਭ ਤੇਰੀ ਅਰਾਧਨਾ ਕਰਨ ਦੇ ਸਮਰੱਥ ਨਹੀਂ ਹੈ ।
How can my single tongue worship and adore You? You are the eternal, imperishable, infinite Lord God.
ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਗੁਰੂ ਮਿਲਾ ਦੇਂਦਾ ਹੈਂ, ਉਸ ਦੀਆਂ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ,
One whom You Yourself unite with the True Guru - all his generations are saved.
ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ ॥੫॥
ਤੇਰੇ ਸਾਰੇ ਸੇਵਕ ਤੇਰੀ ਸੇਵਾ ਕਰਦੇ ਹਨ, ਮੈਂ ਤੇਰਾ ਦਾਸ ਨਾਨਕ (ਭੀ ਤੇਰੇ ਹੀ) ਦਰ ਤੇ (ਪਿਆ ਹਾਂ) ।੫।
All Your servants serve You; Nanak is a humble servant at Your Door. ||5||