ਪਉੜੀ ॥
Pauree:
ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥
ਹੇ ਪ੍ਰਭੂ! ਤੂੰ ਜੀਵਾਂ ਦੇ ਅੰਦਰ ਹਉਮੈ ਪਾ ਦਿੱਤੀ ਹੈ, (ਤੇ ਇਸ ਤਰ੍ਹਾਂ) ਜਗਤ ਵਿਚ ਇਕ ਤਮਾਸ਼ਾ ਰਚ ਦਿੱਤਾ ਹੈ ।
You have staged this play in the world, and infused egotism into all beings.
ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥
ਇਹ ਮਨੁੱਖਾ ਸਰੀਰ ਇਕ ਹੈ (ਇਸ ਵਿਚ) ਕਾਮਾਦਿਕ ਪੰਜ ਚੋਰ ਹਨ ਜੋ ਸਦਾ ਹੀ ਭੈੜ ਕਰਦੇ ਰਹਿੰਦੇ ਹਨ ।
In the one temple of the body are the five thieves, who continually misbehave.
ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੋੁਭਾਈਆ ॥
। (ਇਕ ਪਾਸੇ) ਮਨ ਇਕੱਲਾ ਹੈ, (ਇਸ ਦੇ ਨਾਲ) ਦਸ ਇੰਦ੍ਰੀਆਂ ਹਨ, ਇਹ ਦਸੇ ਹੀ (ਮਾਇਆ ਦੇ) ਸੁਆਦ ਵਿਚ ਫਸੀਆਂ ਹੋਈਆਂ ਹਨ ।
The ten brides, the sensory organs were created, and the one husband, the self; the ten are engrossed in flavors and tastes.
ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥
ਇਸ ਮੋਹਣੀ ਮਾਇਆ ਨੇ ਇਹਨਾਂ ਨੂੰ ਮੋਹਿਆ ਹੋਇਆ ਹੈ (ਇਸ ਵਾਸਤੇ ਇਹ) ਸਦਾ ਭਟਕਦੀਆਂ ਫਿਰਦੀਆਂ ਹਨ ।
This Maya fascinates and entices them; they wander continually in doubt.
ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ ॥
(ਪਰ) ਇਹ ਦੋਵੇਂ ਪਾਸੇ ਤੂੰ ਆਪ ਹੀ ਬਣਾਏ ਹਨ, ਜੀਵਾਤਮਾ ਤੇ ਮਾਇਆ ਦੀ ਖੇਡ ਤੰੂ ਹੀ ਰਚੀ ਹੈ ।
You created both sides, spirit and matter, Shiva and Shakti.
ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥
ਹੇ ਹਰੀ! ਤੈਨੂੰ ਇਉਂ ਹੀ ਚੰਗਾ ਲੱਗਾ ਹੈ ਕਿ ਜੀਵਾਤਮਾ ਮਾਇਆ ਦੇ ਟਾਕਰੇ ਤੇ ਹਾਰ ਰਿਹਾ ਹੈ ।
Matter loses out to spirit; this is pleasing to the Lord.
ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਸੰਗਿ ਮਿਲਾਈਆ ॥
ਪਰ ਜਿਨ੍ਹਾਂ ਨੂੰ ਤੂੰ ਸਤਸੰਗ ਵਿਚ ਜੋੜਿਆ ਹੈ ਉਹਨਾਂ ਨੂੰ ਤੂੰ ਮਾਇਆ ਵਿਚੋਂ ਬਚਾ ਲਿਆ ਹੈ (ਤੇ ਆਪਣੇ ਚਰਨਾਂ ਵਿਚ ਲੀਨ ਕਰ ਰੱਖਿਆ ਹੈ)
You enshrined spirit within, which leads to merger with the Sat Sangat, the True Congregation.
ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥੬॥
ਜਿਵੇਂ ਪਾਣੀ ਵਿਚੋਂ ਬੁਲਬੁਲਾ ਪੈਦਾ ਹੁੰਦਾ ਹੈ ਤੇ ਪਾਣੀ ਵਿਚ ਹੀ ਲੀਨ ਹੋ ਜਾਂਦਾ ਹੈ (ਉਹ ਤੇਰੇ ਅੰਦਰ ਲੀਨ ਹੋਏ ਰਹਿੰਦੇ ਹਨ) ।੬।
Within the bubble, You formed the bubble, which shall once again merge into the water. ||6||