ਸਲੋਕੁ ॥
Shalok:
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।
Air is the Guru, Water is the Father, and Earth is the Great Mother of all.
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ,
Day and night are the two nurses, in whose lap all the world is at play.
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।
Good deeds and bad deeds-the record is read out in the Presence of the Lord of Dharma.
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰਿ ਹੋ ਜਾਂਦੇ ਹਨ।
According to their own actions, some are drawn closer, and some are driven farther away.
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ,
Those who have meditated on the Naam, the Name of the Lord, and departed after having worked by the sweat of their brows
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥
ਹੇ ਨਾਨਕ ! ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) (“ਕੂੜ ਦੀ ਪਾਲਿ” ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ।੧।
-O Nanak, their faces are radiant in the Court of the Lord, and many are saved along with them! ||1||