ਪਵੜੀ ॥
Pauree:
ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥
ਹੇ ਹਰੀ ਜੀ! ਜਦੋਂ ਤੂੰ ਮੇਰਾ ਮਿਤ੍ਰ ਹੈਂ, ਤਾਂ ਮੈਨੂੰ ਕੋਈ ਚਿੰਤਾ-ਫ਼ਿਕਰ ਨਹੀਂ ਰਹਿ ਸਕਦਾ,
O Dear Lord, when You are my friend, what sorrow can afflict me?
ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥
(ਕਿਉਂਕਿ) ਜਿਨ੍ਹਾਂ (ਕਾਮਾਦਿਕ) ਠੱਗਾਂ ਨੇ ਜਗਤ ਨੂੰ ਠੱਗ ਲਿਆ ਹੈ ਉਹ ਤੂੰ (ਮੇਰੇ ਅੰਦਰੋਂ) ਮਾਰ ਕੇ ਭਜਾ ਦਿੱਤੇ ਹਨ,
You have beaten off and destroyed the cheats that cheat the world.
ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥
ਗੁਰੂ ਦੀ ਰਾਹੀਂ ਤੂੰ ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ਹੈ, ਮੈਂ ਮਾਇਆ ਦੇ ਜੰਜਾਲ ਜਿੱਤ ਲਏ ਹਨ ।
The Guru has carried me across the terrifying world-ocean, and I have won the battle.
ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥
ਹੁਣ ਮੈਂ ਗੁਰੂ ਦੇ ਉਪਦੇਸ਼ ਤੇ ਤੁਰ ਕੇ ਸਾਰੇ ਰੰਗ ਮਾਣਦਾ ਹਾਂ, ਮੈਂ ਇਸ ਵੱਡੇ ਜਗਤ-ਅਖਾੜੇ (ਨੂੰ ਜਿੱਤ ਲਿਆ ਹੈ) ।
Through the Guru's Teachings, I enjoy all the pleasures in the great world-arena.
ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥
ਤੂੰ ਮੇਰਾ ਸਤਵੰਤਾ ਸਾਈਂ (ਮੇਰੇ ਸਿਰ ਉਤੇ) ਹੈਂ, ਤੂੰ ਮੇਰੀਆਂ ਸਾਰੀਆਂ ਇੰਦ੍ਰੀਆਂ ਮੇਰੇ ਕਾਬੂ ਵਿਚ ਕਰ ਦਿੱਤੀਆਂ ਹਨ,
The True Lord has brought all my senses and organs under my control.
ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥
ਹੁਣ ਇਹਨਾਂ ਨੂੰ ਜਿਸ ਪਾਸੇ ਲਾਈਦਾ ਹੈ ਉਧਰ ਹੀ ਲੱਗਦੀਆਂ ਹਨ, ਕੋਈ ਖਿੱਚੋਤਾਣ ਨਹੀਂ (ਕਰਦੀਆਂ) ।
Wherever I join them, there they are joined; they do not struggle against me.
ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥
ਗੁਰੂ ਨੇ (ਮੇਰੇ ਮਨ ਨੂੰ) ਅੰਦਰ ਵਲ ਪਰਤਾ ਦਿੱਤਾ ਹੈ, ਹੁਣ ਮੈਂ ਜੋ ਕੁਝ ਇੱਛਾ ਕਰਦਾ ਹਾਂ ਉਹੀ ਫਲ ਪ੍ਰਾਪਤ ਕਰ ਲੈਂਦਾ ਹਾਂ ।
I obtain the fruits of my desires; the Guru has directed me within.
ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥੧੦॥
ਹੇ ਭਰਾਵੋ! ਮੇਰੇ ਉਤੇ ਗੁਰੂ ਨਾਨਕ ਪਰਸੰਨ ਹੋ ਪਿਆ ਹੈ, (ਉਸ ਦੀ ਮੇਹਰ ਨਾਲ) ਮੈਨੂੰ ਪ੍ਰਭੂ (ਆਪਣੇ) ਨੇੜੇ ਵੱਸਦਾ ਦਿੱਸਦਾ ਹੈ ।੧੦।
When Guru Nanak is pleased, O Siblings of Destiny, the Lord is seen to be dwelling near at hand. ||10||