ਮਃ ੧ ਸਲੋਕੁ ॥
First Mehl, Shalok:
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥
(ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ ।
They alone are truly alive, whose minds are filled with the Lord.
ਨਾਨਕ ਅਵਰੁ ਨ ਜੀਵੈ ਕੋਇ ॥
ਹੇ ਨਾਨਕ ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ ।
O Nanak, no one else is truly alive;
ਜੇ ਜੀਵੈ ਪਤਿ ਲਥੀ ਜਾਇ ॥
ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ,
those who merely live shall depart in dishonor;
ਸਭੁ ਹਰਾਮੁ ਜੇਤਾ ਕਿਛੁ ਖਾਇ ॥
ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ ।
everything they eat is impure.
ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥
ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ, ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ) ।
Intoxicated with power and thrilled with wealth, they delight in their pleasures, and dance about shamelessly.
ਨਾਨਕ ਠਗਿਆ ਮੁਠਾ ਜਾਇ ॥
ਹੇ ਨਾਨਕ ! ਪ੍ਰਭੂ ਦੇ ਨਾਮ ਤੋਂ ਸੱਖਣਾ ਮਨੁੱਖ ਠੱਗਿਆ ਜਾ ਰਿਹਾ ਹੈ, ਲੱੁਟਿਆ ਜਾ ਰਿਹਾ ਹੈ,
O Nanak, they are deluded and defrauded.
ਵਿਣੁ ਨਾਵੈ ਪਤਿ ਗਇਆ ਗਵਾਇ ॥੧॥
ਹੇ ਨਾਨਕ ! ਪ੍ਰਭੂ ਦੇ ਨਾਮ ਤੋਂ ਸੱਖਣਾ ਮਨੁੱਖ ਠੱਗਿਆ ਜਾ ਰਿਹਾ ਹੈ, ਲੱੁਟਿਆ ਜਾ ਰਿਹਾ ਹੈ,
Without the Lord's Name, they lose their honor and depart. ||1||