ਪਉੜੀ ॥
Pauree:
ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥
ਪ੍ਰਭੂ ਦੀ ਮੇਹਰ ਤੋਂ ਬਿਨਾ ਪ੍ਰਭੂ ਨਾਲ ਮਿਲਾਪ ਨਹੀਂ ਹੁੰਦਾ (ਪ੍ਰਭੂ ਦੀ ਮੇਹਰ ਨਾਲ ਹੀ ਗੁਰੂ ਮਿਲਦਾ ਹੈ, ਤੇ) ਗੁਰੂ ਤੋਂ ਬਿਨਾ ਮਨੁੱਖ ਦਾ ਮਾਇਆ-ਵੇੜ੍ਹਿਆ ਮਨ (ਪ੍ਰਭੂ-ਚਰਨਾਂ ਵਿਚ) ਜੁੜਦਾ ਹੀ ਨਹੀਂ ।
Without good karma, the Dear Lord is not found; without the True Guru, the mind is not joined to Him.
ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥
ਸੰਸਾਰ ਵਿਚ ਧਰਮ ਹੀ ਸਦਾ ਇਕ-ਰਸ ਰਹਿੰਦਾ ਹੈ, ਪਰ ਇਹ ਮਨ (ਜਦੋਂ ਤਕ) ਪਾਪਾਂ ਵਿਚ ਪਰਵਿਰਤ (ਹੈ) ਬਿਲਕੁਲ ਅਡੋਲਤਾ ਵਿਚ ਟਿਕਿਆ ਨਹੀਂ ਰਹਿ ਸਕਦਾ,
Only the Dharma remains stable in this Dark Age of Kali Yuga; these sinners will not last at all.
ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥
(ਕਿਉਂਕਿ ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ) ਰਤਾ ਭੀ ਸਮਾਂ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ ।
Whatever one does with this hand, he obtains with the other hand, without a moment's delay.
ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥
(ਜਦੋਂ ਤੋਂ ਦੁਨੀਆ ਬਣੀ ਹੈ) ਚੌਹਾਂ ਹੀ ਜੁਗਾਂ ਦੇ ਸਮੇਂ ਨੂੰ ਵਿਚਾਰ ਕੇ ਮੈਂ ਵੇਖ ਲਿਆ ਹੈ ਕਿ ਮਨ ਦਾ ਅਹੰਕਾਰ ਸੰਗਤਿ ਤੋਂ ਬਿਨਾ ਦੂਰ ਨਹੀਂ ਹੁੰਦਾ,
I have examined the four ages, and without the Sangat, the Holy Congregation, egotism does not depart.
ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥
ਗੁਰਮੁਖਾਂ ਦੀ ਸੰਗਤਿ ਤੋਂ ਬਿਨਾ ਹਉਮੈ ਬਿਲਕੁਲ ਨਹੀਂ ਮੁੱਕ ਸਕਦੀ ।
Egotism is never eradicated without the Saadh Sangat, the Company of the Holy.
ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥
(ਜਦ ਤਕ ਮਨ ਵਿਚ ਹਉਮੈ ਹੈ, ਤਦ ਤਕ ਮਾਲਕ-ਪ੍ਰਭੂ ਨਾਲੋਂ ਵਿੱਥ ਹੈ) ਜਦ ਤਕ ਮਾਲਕ ਨਾਲੋਂ ਵਿੱਥ ਹੈ ਤਦ ਤਕ ਮਨੁੱਖ ਉਸ ਦੇ ਗੁਣਾਂ ਦੀ ਡੂੰਘਾਈ ਵਿਚ ਟਿਕ ਨਹੀਂ ਸਕਦਾ ।
As long as one's mind is torn away from his Lord and Master, he finds no place of rest.
ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੈ ਪ੍ਰਭੂ ਦਾ ਸਿਮਰਨ ਕੀਤਾ ਹੈ ਉਸ ਦੇ ਹਿਰਦੇ ਵਿਚ ਹੀ ਅਬਿਨਾਸ਼ੀ ਪ੍ਰਭੂ ਦਾ ਦਰਬਾਰ ਲੱਗ ਜਾਂਦਾ ਹੈ ।
That humble being, who, as Gurmukh, serves the Lord, has the Support of the Imperishable Lord in the home of his heart.
ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥੧੧॥
ਪ੍ਰਭੂ ਦੀ ਮੇਹਰ ਨਾਲ ਹੀ ਮਨੁੱਖ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਤੇ ਮੇਹਰ ਨਾਲ ਹੀ ਆਤਮਕ ਸੁਖ ਪ੍ਰਾਪਤ ਕਰਦਾ ਹੈ ।੧੧।
By the Lord's Grace, peace is obtained, and one is attached to the feet of the Guru, the True Guru. ||11||