ਪਉੜੀ ॥
Pauree:
ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥
ਪ੍ਰਭੂ ਨੂੰ ਮਿਲਣ ਲਈ ਮੇਰਾ ਮਨ ਬੜਾ ਤਰਸਦਾ ਹੈ (ਪਰ ਸਮਝ ਨਹੀਂ ਆਉਂਦੀ ਕਿ) ਕਿਵੇਂ ਦਰਸਨ ਕਰਾਂ ।
My mind longs to meet the Lord; how can I obtain the Blessed Vision of His Darshan?
ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਈਆ ॥
ਹੇ (ਮੇਰੇ) ਮਾਲਕ! ਜੇ ਤੂੰ ਮੈਨੂੰ ਰਤਾ ਭਰ ਭੀ ਵਾਜ ਮਾਰੇਂ ਤਾਂ (ਮੈਂ ਸਮਝਦਾ ਹਾਂ ਕਿ) ਮੈਂ ਲੱਖਾਂ ਰੁਪਏ ਖੱਟ ਲਏ ਹਨ ।
I obtain hundreds of thousands, if my Lord and Master speaks to me, even for an instant.
ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥
ਹੇ ਮੇਰੇ ਸਾਈਂ! ਮੈਂ ਚੁਫੇਰੇ ਸਾਰੀ ਸ੍ਰਿਸ਼ਟੀ ਖੋਜ ਕੇ ਵੇਖ ਲਿਆ ਹੈ ਕਿ ਤੇਰੇ ਜੇਡਾ ਹੋਰ ਕੋਈ ਨਹੀਂ ਹੈ ।
I have searched in four directions; there is no other as great as You, Lord.
ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥
ਹੇ ਸੰਤ ਜਨੋ! (ਤੁਸੀਂ ਹੀ) ਮੈਨੂੰ ਰਾਹ ਦੱਸੋ ਕਿ ਮੈਂ ਪ੍ਰਭੂ ਨੂੰ ਕਿਵੇਂ ਮਿਲਾਂ ।
Show me the Path, O Saints. How can I meet God?
ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਥਿ ਜੁਲਾਈਆ ॥
(ਸੰਤ ਜਨ ਰਾਹ ਦੱਸਦੇ ਹਨ ਕਿ) ਮਨ (ਪ੍ਰਭੂ ਦੇ) ਭੇਟਾ ਕਰੋ ਹਉਮੈ ਦੂਰ ਕਰੋ (ਤੇ ਆਖਦੇ ਹਨ ਕਿ) ਮੈਂ ਇਸ ਰਸਤੇ ਉਤੇ ਤੁਰਾਂ ।
I dedicate my mind to Him, and renounce my ego. This is the Path which I shall take.
ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥
(ਸੰਤ ਉਪਦੇਸ਼ ਦੇਂਦੇ ਹਨ ਕਿ) ਸਦਾ ਆਪਣੇ ਮਾਲਕ-ਪ੍ਰਭੂ ਨੂੰ ਯਾਦ ਕਰੋ (ਤੇ ਕਹਿੰਦੇ ਹਨ ਕਿ) ਮੈਂ ਸਤਸੰਗ ਵਿਚ ਮਿਲਾਂ ।
Joining the Sat Sangat, the True Congregation, I serve my Lord and Master continually.
ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥
ਜਦੋਂ ਪ੍ਰਭੂ ਦੀ ਹਜ਼ੂਰੀ ਵਿਚ ਗੁਰੂ ਨੇ ਸੱਦ ਲਿਆ, ਤਾਂ ਸਾਰੀਆਂ ਆਸਾਂ ਪੂਰੀਆਂ ਹੋ ਜਾਣਗੀਆਂ ।
All my hopes are fulfilled; the Guru has ushered me into the Mansion of the Lord's Presence.
ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥੧੨॥
ਹੇ ਮੇਰੇ ਮਿਤ੍ਰ! ਹੇ ਧਰਤੀ ਦੇ ਮਾਲਕ! ਮੈਨੂੰ ਤੇਰੇ ਜੇਡਾ ਹੋਰ ਕੋਈ ਲੱਭਦਾ ਨਹੀਂ (ਤੂੰ ਮੇਹਰ ਕਰ, ਤੇ ਦੀਦਾਰ ਦੇਹ) ।੧੨।
I cannot conceive of any other as great as You, O my Friend, O Lord of the World. ||12||