ਮਃ ੧ ॥
First Mehl:
ਕਿਆ ਖਾਧੈ ਕਿਆ ਪੈਧੈ ਹੋਇ ॥
(ਸੋਹਣੇ ਭੋਜਨ) ਖਾਣ ਤੇ (ਸੋਹਣੇ ਕਪੜੇ) ਹੰਢਾਣ ਦਾ ਕੀਹ ਸੁਆਦ ?
What good is food, and what good are clothes,
ਜਾ ਮਨਿ ਨਾਹੀ ਸਚਾ ਸੋਇ ॥
(ਜਿਸ ਪ੍ਰਭੂ ਨੇ ਸਾਰੇ ਸੋਹਣੇ ਪਦਾਰਥ ਦਿੱਤੇ ਹਨ) ਜੇ ਉਹ ਸੱਚਾ ਪ੍ਰਭੂ ਹਿਰਦੇ ਵਿਚ ਨਹੀਂ ਵੱਸਦਾ,
if the True Lord does not abide within the mind?
ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥
ਕੀਹ ਹੋਇਆ ਜੇ ਮੇਵੇ, ਘਿਉ, ਮਿੱਠਾ ਗੁੜ ਮੈਦਾ ਤੇ ਮਾਸ ਆਦਿਕ ਪਦਾਰਥ ਵਰਤੇ ?
What good are fruits, what good is ghee, sweet jaggery, what good is flour, and what good is meat?
ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥
? ਕੀ ਹੋਇਆ ਜੇ (ਸੋਹਣੇ) ਕੱਪੜੇ ਤੇ ਸੌਖੀ ਸੇਜ ਮਿਲ ਗਈ ਤੇ ਜੇ ਮੌਜਾਂ ਮਾਣ ਲਈਆਂ ?
What good are clothes, and what good is a soft bed, to enjoy pleasures and sensual delights?
ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥
ਤਾਂ ਕੀਹ ਬਣ ਗਿਆ ਜੇ ਫ਼ੌਜ, ਚੋਬਦਾਰ, ਚੋਰੀ-ਬਰਦਾਰ ਮਿਲ ਗਏ ਤੇ ਮਹਿਲਾਂ ਵਿਚ ਵੱਸਣਾ ਨਸੀਬ ਹੋਇਆ ?
What good is an army, and what good are soldiers, servants and mansions to live in?
ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥
ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਪਦਾਰਥ ਨਾਸਵੰਤ ਹਨ ।੨।
O Nanak, without the True Name, all this paraphernalia shall disappear. ||2||