ਪਉੜੀ ॥
Pauree:
ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥
ਜਿਸ ਮਨੁੱਖ ਨੇ ਨਿਰਭਉ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ ਤੇ ਜੋ ਮਾਇਆ ਵਿਚ ਹੀ ਮਸਤ ਰਹਿੰਦਾ ਹੈ,
Forgetting the Naam, the Name of the Fearless Lord, he becomes attached to Maya.
ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥
ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ ।
He comes and goes, and wanders, dancing in countless incarnations.
ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥
(ਮਾਇਆ ਵਿਚ ਮਸਤ ਮਨੁੱਖ ਜੇ ਕੋਈ) ਬਚਨ ਕਰਦਾ ਹੈ ਤਾਂ ਉਸ ਤੋਂ ਫਿਰ ਜਾਂਦਾ ਹੈ, ਸਦਾ ਝੂਠੀ ਗੱਲ ਹੀ ਕਰਦਾ ਹੈ ।
He gives his word, but then backs out. All that he says is false.
ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥
ਉਹ ਝੂਠਾ ਆਪਣੇ ਮਨ ਵਿਚੋਂ ਖ਼ਾਲੀ ਹੁੰਦਾ ਹੈ (ਉਸ ਦੀ ਨੀਯਤ ਪਹਿਲਾਂ ਹੀ ਮਾੜੀ ਹੁੰਦੀ ਹੈ, ਇਸ ਵਾਸਤੇ) ਉਸ ਦੀ (ਹਰੇਕ ਗੱਲ) ਝੂਠੀ ਹੁੰਦੀ ਹੈ ਗੱਪ ਹੁੰਦੀ ਹੈ ।
The false person is hollow within; he is totally engrossed in falsehood.
ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥
ਅਜੇਹਾ ਬੰਦਾ ਝੂਠੇ ਲਾਲਚ ਵਿਚ ਫਸ ਕੇ ਨਿਰਵੈਰ ਬੰਦੇ ਨਾਲ ਭੀ ਵੈਰ ਕਮਾ ਲੈਂਦਾ ਹੈ,
He tries to take vengeance upon the Lord, who bears no vengeance; such a person is trapped by falsehood and greed.
ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥
ਮੁੰਢ ਤੋਂ ਹੀ ਉਸ ਲਾਲਚੀ ਦੇ ਕੰਮਾਂ ਨੂੰ ਵੇਖ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਪਾਤਿਸ਼ਾਹ ਨੇ (ਉਸ ਦੀ ਜ਼ਮੀਰ ਨੂੰ) ਮਾਰ ਦਿੱਤਾ ਹੋਇਆ ਹੈ ।
The True King, the Primal Lord God, kills him when He sees what he has done.
ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥
ਅਜੇਹਾ ਮਨੁੱਖ ਸਦਾ ਜਮਦੂਤਾਂ ਦੀ ਤੱਕ ਵਿਚ ਰਹਿੰਦਾ ਹੈ, ਦੁੱਖਾਂ ਵਿਚ ਹੀ ਖ਼ੁਆਰ ਹੁੰਦਾ ਹੈ ।
The Messenger of Death sees him, and he rots away in pain.
ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥੧੫॥
ਹੇ ਨਾਨਕ! ਸੱਚੇ ਪ੍ਰਭੂ ਦੇ ਦਰ ਤੇ ਧਰਮ ਦਾ ਇਨਸਾਫ਼ (ਹੀ) ਹੁੰਦਾ ਹੈ ।੧੫।
Even-handed justice is administered, O Nanak, in the Court of the True Lord. ||15||