ਪਉੜੀ ॥
Pauree:
ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥
ਜਿਸ ਮਨੁੱਖ ਨੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਨੂੰ ਸਿਮਰਿਆ ਹੈ ਉਸ ਨੇ ਸਾਰੇ ਸੁਖ ਮਾਣ ਲਏ ਹਨ,
That humble being, who, as Gurmukh, serves the Lord, obtains all peace and pleasure.
ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥
ਉਹ ਆਪਣੇ ਪਰਵਾਰ ਸਮੇਤ ਆਪ ਭੀ (ਸੰਸਾਰ-ਸਮੁੰਦਰ ਤੋਂ) ਤਰ ਜਾਂਦਾ ਹੈ, ਸਾਰੇ ਜਗਤ ਨੂੰ ਭੀ ਤਾਰ ਲੈਂਦਾ ਹੈ ।
He Himself is saved, along with his family, and all the world is saved as well.
ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥
ਉਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਇਤਨਾ ਜੋੜਿਆ ਹੈ ਕਿ ਮਾਇਆ ਵਾਲੀ ਸਾਰੀ ਹੀ ਤ੍ਰਿਸ਼ਨਾ ਉਸ ਨੇ ਮਿਟਾ ਲਈ ਹੈ ।
He collects the wealth of the Lord's Name, and all his thirst is quenched.
ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥
ਉਸ ਨੇ ਦੁਨੀਆ ਦੇ ਸਾਰੇ ਲਾਲਚ ਛੱਡ ਦਿੱਤੇ ਹਨ (ਲਾਲਚਾਂ ਵਿਚ ਨਹੀਂ ਫਸਦਾ) ਉਸ ਨੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਹੋਈ ਹੈ ।
He renounces worldly greed, and his inner being is lovingly attuned to the Lord.
ਓਸੁ ਸਦਾ ਸਦਾ ਘਰਿ ਅਨੰਦੁ ਹੈ ਹਰਿ ਸਖਾ ਸਹਾਈ ॥
ਉਸ ਦੇ ਹਿਰਦੇ ਵਿਚ ਸਦਾ ਖ਼ੁਸ਼ੀ-ਅਨੰਦ ਹੈ, ਪ੍ਰਭੂ ਸਦਾ ਉਸ ਦਾ ਮਿਤ੍ਰ ਹੈ ਸਹਾਇਤਾ ਕਰਨ ਵਾਲਾ ਹੈ ।
Forever and ever, the home of his heart is filled with bliss; the Lord is his companion, help and support.
ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥
ਉਸ ਨੇ ਵੈਰੀ ਤੇ ਮਿਤ੍ਰ ਇਕੋ ਜੇਹੇ ਸਮਝ ਲਏ ਹਨ (ਹਰੇਕ ਨੂੰ ਮਿਤ੍ਰ ਸਮਝਦਾ ਹੈ), ਸਭਨਾਂ ਨਾਲ ਚੰਗਾ ਸੁਭਾਉ ਵਰਤਦਾ ਹੈ ।
He looks alike upon enemy and friend, and wishes well to all.
ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥
ਉਹ ਮਨੁੱਖ ਗੁਰੂ ਤੋਂ ਮਿਲੇ ਉਪਦੇਸ਼ ਨੂੰ ਸਦਾ ਚੇਤੇ ਰੱਖਦਾ ਹੈ ਤੇ ਜਗਤ ਵਿਚ ਨਾਮਣੇ ਵਾਲਾ ਹੋ ਜਾਂਦਾ ਹੈ,
He alone is fulfilled in this world, who meditates on the spiritual wisdom of the Guru.
ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥੧੬॥
ਪਿਛਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਲੇਖ ਉਸ ਦੇ ਮੱਥੇ ਉਤੇ ਉੱਘੜ ਪੈਂਦੇ ਹਨ ਤੇ (ਇਸ ਜਨਮ ਵਿਚ) ਪਰਮਾਤਮਾ ਨਾਲ ਉਸ ਦੀ ਪੱਕੀ ਪ੍ਰੀਤਿ ਬਣ ਜਾਂਦੀ ਹੈ ।੧੬।
He obtains what is pre-ordained for him, according to the Lord. ||16||