ਪਉੜੀ ॥
Pauree:
ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥
ਦੇਵਤਿਆਂ ਦੇ ਮੰਦਰ, ਕੇਦਾਰ ਮਥੁਰਾ ਕਾਂਸ਼ੀ ਆਦਿਕ ਤੀਰਥ,
River-banks, sacred shrines, idols, temples, and places of pilgrimage like Kaydarnaat'h, Mat'huraa and Benares,
ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥
ਤੇਤੀ ਕਰੋੜ ਦੇਵਤੇ, ਇੰਦਰ ਦੇਵਤਾ ਭੀ—ਆਖ਼ਰ ਨਾਸਵੰਤ ਹਨ ।
the three hundred thirty million gods, along with Indra, shall all pass away.
ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥
ਚਾਰ ਵੇਦ ਸਿਮ੍ਰਿਤੀਆਂ ਸਾਸਤ੍ਰ ਆਦਿਕ ਧਾਰਮਿਕ ਪੁਸਤਕਾਂ (ਦੇ ਪੜ੍ਹਨ ਵਾਲੇ) ਤੇ ਛਿਆਂ ਭੇਖਾਂ ਦੇ ਸਾਧੂ ਭੀ ਅੰਤ ਨੂੰ ਚੱਲ ਜਾਣਗੇ ।
The Simritees, Shaastras, the four Vedas and the six systems of philosophy shall vanish.
ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥
ਪੁਸਤਕਾਂ ਦੇ ਵਿਦਵਾਨ, ਗੀਤਾਂ ਕਵਿਤਾਵਾਂ ਦੇ ਲਿਖਣ ਵਾਲੇ ਕਵੀ ਭੀ ਜਗਤ ਤੋਂ ਕੂਚ ਕਰ ਜਾਣਗੇ ।
Prayer books, Pandits, religious scholars, songs, poems and poets shall also depart.
ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥
ਜਤੀ ਸਤੀ ਸੰਨਿਆਸੀ—ਇਹ ਸਾਰੇ ਭੀ ਮੌਤ ਦੇ ਅਧੀਨ ਹਨ ।
Those who are celibate, truthful and charitiable, and the Sannyaasee hermits are all subject to death.
ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥
ਸਮਾਧੀਆਂ ਲਾਵਣ ਵਾਲੇ, ਜੋਗੀ, ਨਾਂਗੇ, ਜਮਦੂਤ—ਇਹ ਭੀ ਨਾਸਵੰਤ ਹਨ ।
The silent sages, the Yogis and the nudists, along with the Messengers of Death, shall pass away.
ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥
(ਮੁੱਕਦੀ ਗੱਲ) (ਜਗਤ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਨਾਸਵੰਤ ਹੈ, ਹਰੇਕ ਨੇ ਜ਼ਰੂਰ ਨਾਸ ਹੋ ਜਾਣਾ ਹੈ ।
Whatever is seen shall perish; all will dissolve and disappear.
ਥਿਰੁ ਪਾਰਬ੍ਰਹਮੁ ਪਰਮੇਸਰੋ ਸੇਵਕੁ ਥਿਰੁ ਹੋਸੀ ॥੧੮॥
ਸਦਾ ਕਾਇਮ ਰਹਿਣ ਵਾਲਾ ਕੇਵਲ ਪਾਰਬ੍ਰਹਮ ਪਰਮੇਸਰ ਹੀ ਹੈ । ਉਸ ਦਾ ਭਗਤ ਭੀ ਜੰਮਣ ਮਰਨ ਤੋਂ ਰਹਿਤ ਹੋ ਜਾਂਦਾ ਹੈ ।੧੮।
Only the Supreme Lord God, the Transcendent Lord, is permanent. His servant becomes permanent as well. ||18||