ਸਲੋਕੁ ਮਃ ੧ ॥
Shalok, First Mehl:
ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥
ਜਦੋਂ (ਕਣਕ ਆਦਿਕ ਫ਼ਸਲ ਦਾ ਬੂਟਾ) ਪੱਕ ਜਾਂਦਾ ਹੈ ਤਾਂ (ਉਤੋਂ ਉਤੋਂ) ਵੱਢ ਲਈਦਾ ਹੈ, (ਕਣਕ ਦੀ) ਨਾੜ ਤੇ (ਪੈਲੀ ਦੀ) ਵਾੜ ਪਿੱਛੇ ਰਹਿ ਜਾਂਦੀ ਹੈ ।
When the crop is ripe, then it is cut down; only the stalks are left standing.
ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥
ਇਸ ਨੂੰ ਸਿੱਟਿਆਂ ਸਮੇਤ ਗਾਹ ਲਈਦਾ ਹੈ, ਤੇ ਬੋਹਲ ਉਡਾ ਕੇ ਦਾਣੇ ਕੱਢ ਲਈਦੇ ਹਨ ।
The corn on the cob is put into the thresher, and the kernels are separated from the cobs.
ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥
ਚੱਕੀ ਦੇ ਦੋਵੇਂ ਪੁੜ ਰੱਖ ਕੇ (ਇਹਨਾਂ ਦਾਣਿਆਂ ਨੂੰ) ਪੀਹਣ ਲਈ (ਪ੍ਰਾਣੀ) ਆ ਬੈਠਦਾ ਹੈ,
Placing the kernels between the two mill-stones, people sit and grind the corn.
ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥
(ਪਰ) ਹੇ ਨਾਨਕ ! ਇਕ ਅਚਰਜ ਤਮਾਸ਼ਾ ਵੇਖਿਆ ਹੈ, ਜੋ ਦਾਣੇ (ਚੱਕੀ ਦੇ) ਦਰ ਤੇ (ਭਾਵ, ਕਿੱਲੀ ਦੇ ਨੇੜੇ) ਰਹਿੰਦੇ ਹਨ, ਉਹ ਪੀਸਣੋਂ ਬਚ ਜਾਂਦੇ ਹਨ (ਇਸੇ ਤਰ੍ਹਾਂ, ਜੋ ਮਨੁੱਖ ਪ੍ਰਭੂ ਦੇ ਦਰ ਤੇ ਰਹਿੰਦੇ ਹਨ ਉਹਨਾਂ ਨੂੰੂ ਜਗਤ ਦੇ ਵਿਕਾਰ ਪੋਹ ਨਹੀਂ ਸਕਦੇ) ।੧।
Those kernels which stick to the central axle are spared-Nanak has seen this wonderful vision! ||1||