ਪਉੜੀ ॥
Pauree:
 
ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥
ਸਿਰਫ਼ ਅਪਹੁੰਚ ਤੇ ਅਥਾਹ ਹਰੀ-ਪਰਮਾਤਮਾ ਹੀ ਸਦਾ-ਥਿਰ ਰਹਿਣ ਵਾਲਾ ਹੈ,
The One and only Lord is eternal, imperishable, inaccessible and incomprehensible.
 
ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥
ਉਸ ਹਰੀ ਦਾ ਨਾਮ-ਖ਼ਜ਼ਾਨਾ ਭੀ ਅਮੁੱਕ ਹੈ, ਨਾਮ ਸਿਮਰਿਆਂ ਪਰਮਾਤਮਾ ਲੱਭ ਪੈਂਦਾ ਹੈ ।
The treasure of the Naam is eternal and imperishable. Meditating in remembrance on Him, the Lord is attained.
 
ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥
ਗੁਰੂ ਦੀ ਸਰਨ ਪੈ ਕੇ ਗਾਂਵਿਆ ਹੋਇਆ ਪਰਮਾਤਮਾ ਦੇ ਗੁਣਾਂ ਦਾ ਕੀਰਤਨ ਭੀ (ਐਸਾ ਖ਼ਜ਼ਾਨਾ ਹੈ ਜੋ) ਸਦਾ ਕਾਇਮ ਰਹਿੰਦਾ ਹੈ ।
The Kirtan of His Praises is eternal and imperishable; the Gurmukh sings the Glorious Praises of the Lord of the Universe.
 
ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥
ਦਿਨ ਰਾਤ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਇਹੀ ਹੈ ਸਦਾ-ਥਿਰ ਧਰਮ ਤੇ ਇਹੀ ਹੈ ਸਦਾ ਕਾਇਮ ਰਹਿਣ ਵਾਲਾ ਤਪ ।
Truth, righteousness, Dharma and intense meditation are eternal and imperishable. Day and night, worship the Lord in adoration.
 
ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥
ਪਰ ਇਹ ਅਟੱਲ ਤਪ ਦਇਆ ਤੇ ਧਰਮ ਉਸੇ ਨੂੰ ਮਿਲਦਾ ਹੈ ਜਿਸ ਦੇ ਭਾਗਾਂ ਵਿਚ ਪ੍ਰਭੂ ਦੀ ਮੇਹਰ ਨਾਲ ਲਿਖਿਆ ਗਿਆ ਹੈ ।
Compassion, righteousness, Dharma and intense meditation are eternal and imperishable; they alone obtain these, who have such pre-ordained destiny.
 
ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥
ਮੱਥੇ ਉਤੇ ਲਿਖਿਆ ਹੋਇਆ ਇਹ ਲੇਖ ਐਸਾ ਹੈ ਕਿ ਕਿਸੇ ਦੇ ਟਾਲਿਆਂ ਟਲ ਨਹੀਂ ਸਕਦਾ ।
The inscription inscribed upon one's forehead is eternal and imperishable; it cannot be avoided by avoidance.
 
ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥
ਸਾਧ ਜਨਾਂ ਦੀ ਸੰਗਤਿ (ਭੀ ਮਨੁੱਖਾ ਜੀਵਨ ਵਾਸਤੇ ਇਕ) ਅਟੱਲ (ਰਸਤਾ) ਹੈ, ਗੁਰੂ-ਸਾਧ ਦੇ ਬਚਨ ਭੀ (ਮਨੁੱਖ ਦੀ ਅਗਵਾਈ ਵਾਸਤੇ) ਅਟੱਲ (ਬੋਲ) ਹਨ ।
The Congregation, the Company of the Holy, and the word of the humble, are eternal and imperishable. The Holy Guru is eternal and imperishable.
 
ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥੧੯॥
ਪੂਰਬਲੇ ਜਨਮ ਵਿਚ ਕੀਤੇ ਕਰਮਾਂ ਦਾ ਲੇਖ ਜਿਨ੍ਹਾਂ ਦੇ ਮੱਥੇ ਉਤੇ ਉੱਘੜਿਆ ਹੈ, ਉਹਨਾਂ ਨੇ ਸਦਾ ਹੀ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਸਿਮਰਨ ਕੀਤਾ ਹੈ ।੧੯।
Those who have such pre-ordained destiny worship and adore the Lord, forever and ever. ||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by