ਪਉੜੀ ॥
Pauree:
ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥
ਅੱਖਾਂ ਨਾਲ ਗੁਰੂ ਦਾ ਦਰਸਨ ਕਰਦਾ ਹਾਂ, ਆਪਣਾ ਮੱਥਾ ਗੁਰੂ ਦੇ ਚਰਨਾਂ ਵਿਚ ਧਰਦਾ ਹਾਂ,
With my eyes, I gaze upon the Blessed Vision of the Guru's Darshan; I touch my forehead to the Guru's feet.
ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥
ਪੈਰਾਂ ਨਾਲ ਮੈਂ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹਾਂ, ਹੱਥਾਂ ਨਾਲ ਮੈਂ (ਗੁਰੂ ਨੂੰ ਸੰਗਤਿ ਨੂੰ) ਪੱਖਾ ਝੱਲਦਾ ਹਾਂ ।
With my feet I walk on the Guru's Path; with my hands, I wave the fan over Him.
ਅਕਾਲ ਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥
(ਇਸ ਸੰਜਮ ਵਿਚ ਰਹਿ ਕੇ) ਮੈਂ ਪਰਮਾਤਮਾ ਦਾ ਸਰੂਪ ਆਪਣੇ ਹਿਰਦੇ ਵਿਚ ਟਿਕਾਂਦਾ ਹਾਂ ਤੇ ਦਿਨ ਰਾਤ (ਉਸ ਦਾ ਨਾਮ) ਜਪਦਾ ਹਾਂ ।
I meditate on Akaal Moorat, the undying form, within my heart; day and night, I meditate on Him.
ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥
ਸਭ ਤਾਕਤਾਂ ਦੇ ਮਾਲਕ ਗੁਰੂ ਵਿਚ ਸਰਧਾ ਧਾਰ ਕੇ ਮੈਂ (ਮਾਇਆ ਵਾਲੀ) ਸਾਰੀ ਅਪਣੱਤ ਦੂਰ ਕਰ ਲਈ ਹੈ ।
I have renounced all possessiveness, and have placed my faith in the all-powerful Guru.
ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥
ਗੁਰੂ ਨੇ ਮੈਨੂੰ ਪ੍ਰਭੂ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, (ਹੁਣ) ਮੇਰਾ ਸਾਰਾ ਦੁੱਖ-ਕਲੇਸ਼ ਲਹਿ ਗਿਆ ਹੈ ।
The Guru has blessed me with the treasure of the Naam; I am rid of all sufferings.
ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥
ਹੇ ਭਰਾਵੋ! (ਤੁਸੀ ਭੀ) ਅਕੱਥ ਪ੍ਰਭੂ ਦੇ ਨਾਮ-ਖ਼ਜ਼ਾਨੇ ਨੂੰ (ਖੁਲ੍ਹੇ ਦਿਲ) ਵਰਤੋ, ਤੇ ਇਕੱਠਾ ਕਰੋ ।
Eat and enjoy the Naam, the Name of the indescribable Lord, O Siblings of Destiny.
ਨਾਮੁ ਦਾਨੁ ਇਸਨਾਨੁ ਦਿੜੁ ਸਦਾ ਕਰਹੁ ਗੁਰ ਕਥਾ ॥
ਸਦਾ ਗੁਰੂ ਦੀਆਂ ਕਹਾਣੀਆਂ ਕਰੋ, ਨਾਮ ਜਪੋ, ਸੇਵਾ ਕਰੋ ਤੇ ਆਪਣਾ ਆਚਰਨ ਪਵਿੱਤ੍ਰ ਬਣਾਓ ।
Confirm your faith in the Naam, charity and self-purification; chant the Guru's sermon forever.
ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥੨੦॥
(ਇਸ ਤਰ੍ਹਾਂ ਜਦੋਂ) ਮਨ ਦੀ ਅਡੋਲਤਾ ਬਣ ਜਾਂਦੀ ਹੈ, ਤਾਂ ਰੱਬ ਮਿਲ ਪੈਂਦਾ ਹੈ, (ਫਿਰ) ਮੌਤ ਦਾ ਡਰ ਭੀ ਦੂਰ ਹੋ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕ ਸਕਦੀ) ।੨੦।
Blessed with intuitive poise, I have found God; I am rid of the fear of the Messenger of Death. ||20||