ਮਃ ੧ ॥
First Mehl:
ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥
(ਹੇ ਭਾਈ !) ਵੇਖ ਕਿ ਗੰਨਾ ਵੱਢੀਦਾ ਹੈ, ਛਿੱਲ ਛਿੱਲ ਕੇ, ਰੱਸੀ ਪਾ ਕੇ ਬੰਨ੍ਹ ਲਈਦਾ ਹੈ (ਭਾਵ, ਭਰੀਆਂ ਬੰਨ੍ਹ ਲਈਦੀਆਂ ਹਨ) ।
Look, and see how the sugar-cane is cut down. After cutting away its branches, its feet are bound together into bundles,
ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥
ਫਿਰ ਵੇਲਣੇ ਦੀਆਂ ਲੱਠਾਂ ਵਿਚ ਰੱਖ ਕੇ ਭਲਵਾਨ (ਭਾਵ, ਜ਼ਿਮੀਦਾਰ) ਇਸ ਨੂੰ (ਮਾਨੋ) ਸਜ਼ਾ ਦੇਂਦੇ ਹਨ (ਭਾਵ, ਪੀੜਦੇ ਹਨ) ।
and then, it is placed between the wooden rollers and crushed.
ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥
ਸਾਰੀ ਰਹੁ ਕੜਾਹੇ ਵਿਚ ਪਾ ਲਈਦੀ ਹੈ, (ਅੱਗ ਦੇ ਸੇਕ ਨਾਲ ਇਹ ਰਹੁ) ਕੜ੍ਹਦੀ ਹੈ ਤੇ (ਮਾਨੋ) ਵਿਲਕਦੀ ਹੈ ।
What punishment is inflicted upon it! Its juice is extracted and placed in the cauldron; as it is heated, it groans and cries out.
ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥
(ਗੰਨੇ ਦਾ) ਉਹ ਫੋਗ (ਚੂਰਾ) ਭੀ ਸਾਂਭ ਲਈਦਾ ਹੈ ਤੇ (ਸੁਕਾ ਕੇ ਕੜਾਹੇ ਹੇਠ) ਅੱਗ ਵਿਚ ਸਾੜ ਦੇਈਦਾ ਹੈ ।
And then, the crushed cane is collected and burnt in the fire below.
ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥
ਹੇ ਨਾਨਕ ! (ਆਖ—) ਹੇ ਲੋਕੋ ! ਆ ਕੇ (ਗੰਨੇ ਦਾ ਹਾਲ) ਵੇਖੋ, ਮਿੱਠੇ ਦੇ ਕਾਰਣ (ਮਾਇਆ ਦੀ ਮਿਠਾਸ ਦੇ ਮੋਹ ਦੇ ਕਾਰਨ ਗੰਨੇ ਵਾਂਗ ਇਉਂ ਹੀ) ਖ਼ੁਆਰ ਹੋਈਦਾ ਹੈ ।੨।
Nanak: come, people, and see how the sweet sugar-cane is treated! ||2||