ਪਉੜੀ ॥
Pauree:
ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥
ਪਰਮਾਤਮਾ ਮੇਰਾ ਮਾਤਾ ਪਿਤਾ ਹੈ (ਮਾਪਿਆਂ ਵਾਂਗ ਮੈਨੂੰ) ਪਾਲਣ ਵਾਲਾ ਹੈ ।
The Dear Lord is my mother, the Dear Lord is my father; the Dear Lord cherishes and nurtures me.
ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥
ਪ੍ਰਭੂ ਮੇਰੀ ਸੰਭਾਲ ਕਰਦਾ ਹੈ, ਅਸੀ ਪ੍ਰਭੂ ਦੇ ਬੱਚੇ ਹਾਂ ।
The Dear Lord takes care of me; I am the child of the Lord.
ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥
ਮੈਨੂੰ ਮੇਰਾ ਹਰੀ ਅਡੋਲ ਅਵਸਥਾ ਵਿਚ ਟਿਕਾ ਕੇ ਜੀਵਨ-ਖੇਡ ਖਿਡਾ ਰਿਹਾ ਹੈ, (ਇਸ ਗੱਲੋਂ ਰਤਾ ਭੀ) ਆਲਸ ਨਹੀਂ ਕਰਦਾ ।
Slowly and steadily, He feeds me; He never fails.
ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥
ਮੇਰੇ ਕਿਸੇ ਔਗੁਣ ਨੂੰ ਚੇਤੇ ਨਹੀਂ ਰੱਖਦਾ, (ਸਦਾ) ਆਪਣੇ ਗਲ ਨਾਲ (ਮੈਨੂੰ) ਲਾਈ ਰੱਖਦਾ ਹੈ ।
He does not remind me of my faults; He hugs me close in His embrace.
ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥
ਜੋ ਕੁਝ ਮੈਂ ਮੂੰਹੋਂ ਮੰਗਦਾ ਹਾਂ, ਮੇਰਾ ਸੁਖ-ਦਾਈ ਪਿਤਾ-ਪ੍ਰਭੂ ਉਹੀ ਉਹੀ ਦੇ ਦੇਂਦਾ ਹੈ ।
Whatever I ask for, He give me; the Lord is my peace-giving father.
ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥
ਉਸ ਪ੍ਰਭੂ ਨੇ ਮੈਨੂੰ ਆਪਣੇ ਨਾਲ ਜਾਣ-ਪਛਾਣ ਦੀ ਪੂੰਜੀ ਆਪਣਾ ਨਾਮ-ਧਨ ਸੌਂਪ ਦਿੱਤਾ ਹੈ, ਤੇ ਮੈਨੂੰ ਇਹ ਸੌਦਾ ਵਿਹਾਝਣ ਦੇ ਲਾਇਕ ਬਣਾ ਦਿੱਤਾ ਹੈ ।
He has blessed me with the capital, the wealth of spiritual wisdom; He has made me worthy of this merchandise.
ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥
ਪ੍ਰਭੂ ਨੇ ਮੈਨੂੰ ਸਤਿਗੁਰੂ ਦੇ ਨਾਲ ਭਾਈਵਾਲ ਬਣਾ ਦਿੱਤਾ ਹੈ, (ਹੁਣ) ਸਾਰੇ ਸੁਖ ਮੇਰੇ ਦਾਸ ਬਣ ਗਏ ਹਨ ।
He has made me a partner with the Guru; I have obtained all peace and comforts.
ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥
ਮੇਰਾ ਪਿਤਾ-ਪ੍ਰਭੂ ਕਦੇ ਭੀ ਮੇਰੇ ਨਾਲੋਂ ਵਿਛੁੜਦਾ ਨਹੀਂ, ਸਾਰੀਆਂ ਗੱਲਾਂ ਕਰਨ ਦੇ ਸਮਰੱਥ ਹੈ ।੨੧।
He is with me, and shall never separate from me; the Lord, my father, is potent to do everything. ||21||