ਰਾਗੁ ਮਾਰੂ ਬਾਣੀ ਕਬੀਰ ਜੀਉ ਕੀ
Raag Maaroo, The Word Of Kabeer Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਪਡੀਆ ਕਵਨ ਕੁਮਤਿ ਤੁਮ ਲਾਗੇ ॥
ਹੇ ਪੰਡਿਤ! ਤੁਸੀ ਲੋਕ ਕਿਹੜੀ ਕੁਮੱਤੇ ਲੱਗੇ ਪਏ ਹੋ? ਹੇ ਮੰਦ-ਭਾਗੀ ਪਾਂਡੇ!
O Pandit, O religious scholar, in what foul thoughts are you engaged?
 
ਬੂਡਹੁਗੇ ਪਰਵਾਰ ਸਕਲ ਸਿਉ ਰਾਮੁ ਨ ਜਪਹੁ ਅਭਾਗੇ ॥੧॥ ਰਹਾਉ ॥
ਤੁਸੀ ਪ੍ਰਭੂ ਦਾ ਨਾਮ ਨਹੀਂ ਸਿਮਰਦੇ, ਸਾਰੇ ਪਰਵਾਰ ਸਮੇਤ ਹੀ (ਸੰਸਾਰ-ਸਮੁੰਦਰ ਵਿਚ) ਡੁੱਬ ਜਾਉਗੇ ।੧।ਰਹਾਉ।
You shall be drowned, along with your family, if you do not meditate on the Lord, you unfortunate person. ||1||Pause||
 
ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥
(ਹੇ ਪਾਂਡੇ!) ਤੂੰ (ਸੰਸਾਰ-ਸਮੁੰਦਰ ਤੋਂ) ਕਿਵੇਂ ਪਾਰ ਲੰਘੇਂਗਾ? ਇਹ ਤਾਂ ਤੈਨੂੰ ਸਮਝ ਹੀ ਨਹੀਂ ਪਈ ਕਿ ਪਰਮਾਤਮਾ ਦਾ ਨਾਮ ਸਿਮਰਿਆਂ ਕਿਹੋ ਜਿਹੀ ਆਤਮਕ ਅਵਸਥਾ ਬਣਦੀ ਹੈ ।
What is the use of reading the Vedas and the Puraanas? It is like loading a donkey with sandalwood.
 
ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥੧॥
(ਤੂੰ ਮਾਣ ਕਰਦਾ ਹੈਂ ਕਿ ਤੂੰ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਿਆ ਹੋਇਆ ਹੈਂ, ਪਰ) ਵੇਦ ਪੁਰਾਨ ਪੜ੍ਹਨ ਦਾ ਕੋਈ ਭੀ ਲਾਭ ਨਹੀਂ (ਜੇ ਨਾਮ ਤੋਂ ਸੁੰਞਾ ਰਿਹਾ; ਇਹ ਤਾਂ ਦਿਮਾਗ਼ ਉੱਤੇ ਭਾਰ ਹੀ ਲੱਦ ਲਿਆ), ਜਿਵੇਂ ਕਿਸੇ ਖੋਤੇ ਉੱਤੇ ਚੰਦਨ ਦਾ ਲੱਦਾ ਲੱਦ ਲਿਆ ।੧।
You do not know the exalted state of the Lord's Name; how will you ever cross over? ||1||
 
ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥
(ਹੇ ਪਾਂਡੇ! ਇਕ ਪਾਸੇ ਤੁਸੀ ਮਾਸ ਖਾਣ ਨੂੰ ਨਿੰਦਦੇ ਹੋ; ਪਰ ਜੱਗ ਕਰਨ ਵੇਲੇ ਤੁਸੀ ਭੀ) ਜੀਵ ਮਾਰਦੇ ਹੋ (ਕੁਰਬਾਨੀ ਦੇਣ ਲਈ, ਤੇ) ਇਸ ਨੂੰ ਧਰਮ ਦਾ ਕੰਮ ਸਮਝਦੇ ਹੋ ।
You kill living beings, and call it a righteous action. Tell me, brother, what would you call an unrighteous action?
 
ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥੨॥
ਫਿਰ, ਹੇ ਭਾਈ! ਦੱਸੋ, ਪਾਪ ਕਿਹੜਾ ਹੈ? (ਜੱਗ ਕਰਨ ਵੇਲੇ ਤੁਸੀ ਆਪ ਭੀ ਜੀਵ-ਹਿੰਸਾ ਕਰਦੇ ਹੋ, ਪਰ) ਆਪਣੇ ਆਪ ਨੂੰ ਤੁਸੀ ਸੇ੍ਰਸ਼ਟ ਰਿਸ਼ੀ ਮਿਥਦੇ ਹੋ । (ਜੇ ਜੀਵ ਮਾਰਨ ਵਾਲੇ ਲੋਕ ਰਿਸ਼ੀ ਹੋ ਸਕਦੇ ਹਨ,) ਤਾਂ ਤੁਸੀ ਕਸਾਈ ਕਿਸ ਨੂੰ ਆਖਦੇ ਹੋ? (ਤੁਸੀ ਉਹਨਾਂ ਲੋਕਾਂ ਨੂੰ ਕਸਾਈ ਕਿਉਂ ਆਖਦੇ ਹੋ ਜੋ ਮਾਸ ਵੇਚਦੇ ਹਨ? ।੨।
You call yourself the most excellent sage; then who would you call a butcher? ||2||
 
ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥
ਹੇ ਅਗਿਆਨੀ ਪਾਂਡੇ! ਤੁਹਾਨੂੰ ਆਪ ਨੂੰ (ਜੀਵਨ ਦੇ ਸਹੀ ਰਸਤੇ ਦੀ) ਸਮਝ ਨਹੀਂ ਆਈ, ਹੇ ਭਾਈ! ਹੋਰ ਕਿਸ ਨੂੰ ਮੱਤਾਂ ਦੇਹ ਰਹੇ ਹੋ?
You are blind in your mind, and do not understand your own self; how can you make others understand, O brother?
 
ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥੩॥
(ਇਸ ਪੜ੍ਹੀ ਹੋਈ ਵਿੱਦਿਆ ਤੋਂ ਤੁਸੀ ਆਪ ਕੋਈ ਲਾਭ ਨਹੀਂ ਉਠਾ ਰਹੇ, ਇਸ) ਵਿੱਦਿਆ ਨੂੰ ਸਿਰਫ਼ ਮਾਇਆ ਦੀ ਖ਼ਾਤਰ ਵੇਚ ਹੀ ਰਹੇ ਹੋ, ਇਸ ਤਰ੍ਹਾਂ ਤੁਹਾਡੀ ਜ਼ਿੰਦਗੀ ਵਿਅਰਥ ਗੁਜ਼ਰ ਰਹੀ ਹੈ ।੩।
For the sake of Maya and money, you sell knowledge; your life is totally worthless. ||3||
 
ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥
(ਜੇ ਮੇਰੀ ਇਸ ਗੱਲ ਉੱਤੇ ਯਕੀਨ ਨਹੀਂ ਆਉਂਦਾ, ਤਾਂ ਆਪਣੇ ਹੀ ਪੁਰਾਣੇ ਰਿਸ਼ੀਆਂ ਦੇ ਬਚਨ ਪੜ੍ਹ ਸੁਣ ਵੇਖੋ) ਨਾਰਦ ਰਿਸ਼ੀ ਦੇ ਇਹੀ ਬਚਨ ਹਨ, ਵਿਆਸ ਇਹੀ ਗੱਲ ਆਖਦਾ ਹੈ; ਸੁਕਦੇਵ ਨੂੰ ਵੀ ਜਾ ਕੇ ਪੁੱਛ ਲਵੋ (ਭਾਵ, ਸੁਕਦੇਵ ਦੇ ਬਚਨ ਪੜ੍ਹ ਕੇ ਭੀ ਵੇਖ ਲਵੋ, ਉਹ ਭੀ ਇਹੀ ਆਖਦਾ ਹੈ ਕਿ ਨਾਮ ਸਿਮਰਿਆਂ ਪਾਰ-ਉਤਾਰਾ ਹੁੰਦਾ ਹੈ)
Naarad and Vyaasa say these things; go and ask Suk Dayv as well.
 
ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥੪॥੧॥
ਕਬੀਰ ਜੀ ਆਖਦੇ ਹਨ—ਹੇ ਭਾਈ! (ਦੁਨੀਆ ਦੇ ਬੰਧਨਾਂ ਤੋਂ) ਪ੍ਰਭੂ ਦਾ ਨਾਮ ਸਿਮਰ ਕੇ ਹੀ ਮੁਕਤ ਹੋ ਸਕਦੇ ਹੋ, ਨਹੀਂ ਤਾਂ ਆਪਣੇ ਆਪ ਨੂੰ ਡੁੱਬੇ ਸਮਝੋ ।
Says Kabeer, chanting the Lord's Name, you shall be saved; otherwise, you shall drown, brother. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by